ਜਲੰਧਰ,11 ਜਨਵਰੀ (ਬੌਬੀ ਸਹਿਜ਼ਲ) ਜਲੰਧਰ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ ਦੋ ਦੇ ਸੀਆਈਏ ਵਿੱਚ ਤਾਇਨਾਤ ਸਬ ਇੰਸਪੈਕਟਰ ਭੁਪਿੰਦਰ ਸਿੰਘ (50) ਦੀ ਸਰਕਾਰੀ ਪਿਸਟਲ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦਿਹਾਤੀ ਪੁਲਿਸ ਦੇ ਦਫ਼ਤਰ ਬਾਹਰ ਬਣੀ ਪਾਰਕਿੰਗ ਵਿੱਚ ਅਪਣੀ ਕਾਰ ਵਿੱਚ ਬੈਠ ਕੇ ਪਿਸਟਲ ਸਾਫ਼ ਕਰ ਰਿਹਾ ਸੀ ਅਤੇ ਅਚਾਨਕ ਗੋਲੀ ਚੱਲਣ ਨਾਲ ਸਿਰ ਵਿੱਚ ਲੱਗੀ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਸਬ ਇੰਸਪੈਕਟਰ ਪਿੰਡ ਭੋਗਪੁਰ ਦਾ ਰਹਿਣ ਵਾਲਾ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨੰਬਰ ਦੋ ਦੇ ਐਸਐਚਓ ਨੇ ਦੱਸਿਆ ਕਿ ਫਿਲਹਾਲ 174 ਦੀ ਕਾਰਵਾਈ ਕਰਕੇ ਭੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਪੋਸਟ ਮਾਰਟਮ ਤੋਂ ਮ੍ਰਿਤਕ ਦੇਹ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਭੁਪਿੰਦਰ ਸਿੰਘ ਦੀ ਕਾਰ ਅਤੇ ਪਿਸਟਲ ਪੁਲਿਸ ਨੇ ਅਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।