Home Education 8ਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਛੁੱਟੀਆਂ ਸਬੰਧੀ ਜਾਰੀ ਹੋਏ ਤਾਜ਼ਾ ਹੁਕਮ,...

8ਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਛੁੱਟੀਆਂ ਸਬੰਧੀ ਜਾਰੀ ਹੋਏ ਤਾਜ਼ਾ ਹੁਕਮ, 9ਵੀਂ ਤੋਂ 12ਵੀਂ ਤਕ ਰਹੇਗੀ ਇਹ ਟਾਈਮਿੰਗ

36
0


ਚੰਡੀਗੜ੍ਹ (ਰੋਹਿਤ) ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ਵਿਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਛੁੱਟੀਆਂ ਵਧਾਉਣ ਸਬੰਧੀ ਨਵੇਂ ਆਰਡਰ ਜਾਰੀ ਕੀਤੇ ਹਨ। ਡਾਇਰੈਕਟਰ ਸਕੂਲ ਐਜੂਕੇਸ਼ਨ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ 20 ਜਨਵਰੀ 2024 ਤਕ ਚੰਡੀਗੜ੍ਹ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ‘ਚ 8ਵੀਂ ਜਮਾਤ ਤਕ ਆਨਲਾਈਨ ਕਲਾਸਾਂ ਲੱਗਣਗੀਆਂ ਤਾਂ ਜੋ ਵਿਦਿਆਰਥੀਆਂ ਨੂੰ ਠੰਢ ‘ਚ ਆਉਣ-ਜਾਣ ‘ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਇਲਾਵਾ 9ਵੀਂ ਤੋਂ 12ਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਸਕੂਲਾਂ ਦਾ ਸਮਾਂ ਸਾਢੇ 9 ਵਜੇ ਤੋਂ ਪਹਿਲਾਂ ਨਾ ਰੱਖਣ ਤੇ ਸ਼ਾਮ 4 ਵਜੇ ਤੋਂ ਪਹਿਲਾਂ ਹੀ ਸਕੂਲ ਬੰਦ ਕਰਨ ਸਬੰਧੀ ਲਿਖਿਆ ਹੈ। ਸਕੂਲ ਪ੍ਰਬੰਧਕ ਵਿਦਿਆਰਥੀਆਂ ਦੇ ਆਉਣ-ਜਾਣ ਦੇ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ ਸਬੰਧੀ ਕਿਹਾ ਗਿਆ ਹੈ।

LEAVE A REPLY

Please enter your comment!
Please enter your name here