Home Chandigrah ਨਾਂ ਮੈਂ ਕੋਈ ਝੂਠ ਬੋਲਿਆ..?ਇੰਡੀਆ ਗਠਜੋੜ ਦਾ ਭਾਜਪਾ ਨੂੰ ਪਹਿਲਾ ਕਰਾਰਾ ਝਟਕਾ

ਨਾਂ ਮੈਂ ਕੋਈ ਝੂਠ ਬੋਲਿਆ..?
ਇੰਡੀਆ ਗਠਜੋੜ ਦਾ ਭਾਜਪਾ ਨੂੰ ਪਹਿਲਾ ਕਰਾਰਾ ਝਟਕਾ

41
0


ਭਾਵੇਂ ਦੇਸ਼ ਵਿੱਚ ਸੱਤਾ ਪਰਿਵਰਤਨ ਲਈ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਇੱਕਜੁੱਟ ਹੋਣ ਵਾਲੀਆਂ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਤਿਆਰ ਕੀਤੇ ਗਏ ਇੰਡੀਆ ਗਠਜੋੜ ਨੂੰ ਲੈ ਕੇ ਦੇਸ਼ ਭਰ ਵਿੱਚ ਮੰਥਨ ਅਜੇ ਵੀ ਜਾਰੀ ਹੈ ਅਤੇ ਕਈ ਮੀਟਿੰਗਾਂ ਦੇ ਬਾਵਜੂਦ ਹੁਣ ਤੱਕ ਕਾਂਗਰਸ ਸਾਰੀਆਂ ਖੇਤਰੀ ਪਾਰਟੀਆਂ ਨਾਲ ਪੂਰਾ ਤਾਲਮੇਲ ਕਾਇਮ ਰੱਖਣ ’ਚ ਸਫਲ ਨਹੀਂ ਹੋ ਸਕੀ ਹੈ। ਪਰ ਪੰਜਾਬ ’ਚ ਜਿੱਥੇ ਕਾਂਗਰਸ ਨੂੰ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ’ਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਇੱਕਜੁੱਟ ਹੋ ਕੇ ਭਾਜਪਾ ਨੂੰ ਪਹਿਲਾ ਕਰਾਰਾ ਝਟਕਾ ਦਿੰਦਿਆਂ ਇੰਡੀਆ ਗਠਜੋੜ ਦੀ ਨੀਤੀ ਅਨੁਸਾਰ ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ ਅਤੇ ਕਾਂਗਰਸ ਦੇ ਉਮੀਦਵਾਰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਦੋ ਅਹੁਦਿਆਂ ਲਈ ਮੈਦਾਨ ਵਿਚ ਹੋਣਗੇ। ਇਥੇ ਦੋਵੇਂ ਪਾਰਟੀਆਂ ਦੇ ਮਿਲ ਕੇ 20 ਮੈਂਬਰ ਹਨ ਜੋ ਗਠਜੋੜ ਦੀ ਰਣਨੀਤੀ ਅਨੁਸਾਰ 18 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਵਿਚ ਆਪਣੀ ਵੋਟ ਪਾਉਣਗੇ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਕੁਰਸੀਆਂ ਕਾਂਗਰਸ ਦੇ ਹਿੱਸੇ ਅਤੇ ਮੇਅਰ ਦੀ ਕੁਰਸੀ ਆਪ ਦੇ ਹਿੱਸੇ ਆਉਣ ਦਾ ਅਸਰ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੀ ਰਾਜਨੀਤੀ ਤੇ ਵੀ ਨਜਰ ਆਏਗਾ। ਇਸ ਵੇਲੇ ਪੰਜਾਬ ਕਾਂਗਰਸ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਕੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲੜਨ ਲਈ ਬਿਲਕੁਲ ਵੀ ਤਿਆਰ ਨਹੀਂ ਹੈ, ਪਰ ਕਾਂਗਰਸ ਦੀ ਕੇਂਦਰੀ ਹਾਈਕਮਾਂਡ ਚਾਹੁੰਦੀ ਹੈ ਕਿ ਪੰਜਾਬ ਵਿੱਚ ਵੀ ਚੋਣਾਂ ਗਠਜੋੜ ਤਹਿਤ ਹੀ ਲੜੀਆਂ ਜਾਣ। ਜਿਸ ਲਈ ਹਾਈ ਕਮਾਂਡ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਕਿ ਆਪਣੀ ਪੰਜਾਬ ਦੀ ਲੀਡਰਸ਼ਿਪ ਨੂੰ ਭਰੋਸੇ ਵਿਚ ਲਿਆ ਜਾ ਸਕੇ। ਹੁਣ ਇਹ ਮਾਮਲਾ ਪੰਜਾਬ ਲਈ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ ਹੈ। ਚੰਡੀਗੜ੍ਹ ਵਿੱਚ ਗਠਜੋੜ ਹੋਣ ਨਾਲ ਪੰਜਾਬ ਵਿੱਚ ਵੀ ਆਮ ਸਥਿਤੀ ਦੇਖਣ ਨੂੰ ਮਿਲੇਗੀ ਕਿਉਂਕਿ ਜੇਕਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਆਪਣੇ ਧੜ੍ਹੇ ਨਾਲ ਇਸ ਗਠਜੋੜ ਦਾ ਵਿਰੋਧ ਕਰ ਰਹੇ ਹਨ ਤਾਂ ਦੂਜੇ ਪਾਸੇ ਪੰਜਾਬ ਤੋਂ ਪਹਿਲਾਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਨਵਜੋਤ ਸਿੰਘ ਸਿੱਧੂ ਦਾ ਧੜਾ ਗਠਜੋੜ ਗੇ ਹੱਕ ਵਿਚ ਹੈ। ਇਸੇ ਲਈ ਕਾਂਗਰਸ ਹਾਈ ਕਮਾਂਡ ਆਪਣੀ ਖੇਤਰੀ ਲੀਡਰਸ਼ਿਪ ਨੂੰ ਕਿਸੇ ਵੀ ਕੀਮਤ ’ਤੇ ਭਰੋਸੇ ਵਿੱਚ ਲੈਣਾ ਚਾਹੁੰਦੀ ਹੈ। ਜੇਕਰ ਪੰਜਾਬ ਵਿੱਚ ਕਾਂਗਰਸ ਅਤੇ ਆਪ ਵਲੋਂ ਗਠਜੋੜ ਹੇਠ ਚੋਣਾਂ ਲੜੀਆਂ ਜਾਂਦੀਆਂ ਹਨ ਤਾਂ ਇਸਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਸੀਟ ਇਨ੍ਹਾਂ ਦੇ ਖਾਤੇ ਵਿਚ ਹੋਵੇਗੀ। ਜੇਕਰ ਗਠਜੋੜ ਤੋਂ ਬਿਨਾਂ ਵੱਖਰੇ ਤੌਰ ’ਤੇ ਚੋਣਾਂ ਲੜੀਆਂ ਜਾਂਦੀਆਂ ਹਨ ਤਾਂ ਕਾਂਗਰਸ ਉਮੀਦ ਅਨੁਸਾਰ ਸਫ਼ਲਤਾ ਹਾਸਲ ਨਹੀਂ ਕਰ ਸਕੇਗੀ। ਦੂਜੇ ਪਾਸੇ ਪੰਜਾਬ ’ਚ ਇਸ ਵੇਲੇ ਭਾਜਪਾ ਅਤੇ ਅਕਾਲੀ ਦਲ ਪੂਰੀ ਤਰ੍ਹਾਂ ਬੈਕਫੁੱਟ ’ਤੇ ਹਨ। ਜੇਕਰ ਇਕੱਲੇ ਚੋਣ ਲੜੇ ਤਾਂ ਸਭ ਨੂੰ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਲਈ ਜੇਕਰ ਵਿਰੋਧੀ ਪਾਰਟੀਆਂ ਨੇ ਭਾਜਪਾ ਨਾਲ ਮਜ਼ਬੂਤੀ ਨਾਲ ਲੜਨਾ ਹੈ ਤਾਂ ਹਰ ਤਰ੍ਹਾਂ ਦੇ ਫਾਇਦੇ-ਨੁਕਸਾਨ ਨੂੰ ਛੱਡ ਕੇ ਗਠਜੋੜ ਦੀ ਵੰਡ ਤਹਿਤ ਹੀ ਚੋਣਾਂ ਲੜੀਆਂ ਜਾਣ, ਨਹੀਂ ਤਾਂ ਭਾਜਪਾ ਨੂੰ ਮਜ਼ਬੂਤ ਆਧਾਰ ਨਾਲ ਅੱਗੇ ਆਉਣ ਤੋਂ ਰੋਕਿਆ ਨਹੀਂ ਜਾ ਸਕੇਗਾ।
ਹਰਵਿੰਦਰ ਸਿੰਘ ਸੱਗੂ।

LEAVE A REPLY

Please enter your comment!
Please enter your name here