ਚੌਰਾਹੇ ’ਚ ਹੋਈ ਖੂਬ ਛਿੱਤਰ ਪਰੇਡ, ਪੁਲਿਸ ਹਵਾਲੇ ਕੀਤਾ
ਜਗਰਾਉਂ, 15 ਜਨਵਰੀ ( ਰਾਜੇਸ਼ ਜੈਨ, ਭਗਵਾਨ ਭੰਗੂ )-ਔਰਤ ਦਾ ਪਰਸ ਖੋਹ ਕੇ ਮੋਟਰਸਾਈਕਲ ’ਤੇ ਫ਼ਰਾਰ ਹੋਏ ਦੋ ਨੌਜਵਾਨਾਂ ਵਿੱਚੋਂ ਇੱਕ ਨੂੰ ਲੋਕਾਂ ਨੇ ਘੇਰ ਲਿਆ ਤੇ ਚੌਰਾਹੇ ’ਤੇ ਲੋਕਾਂ ਨੇ ਫੜ ਕੇ ਬੁਰੀ ਤਰ੍ਹਾਂ ਨਾਲ ਛਿੱਤਰ ਪਰੇਡ ਕਰਕੇ ਪੁਲੀਸ ਹਵਾਲੇ ਕਰ ਦਿੱਤਾ। ਮੌਕੇ ’ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਔਰਤ ਝਾਂਸੀ ਰਾਣੀ ਚੌਕ ਨੇੜੇ ਆ ਰਹੀ ਸੀ ਤਾਂ ਪਿੱਛੇ ਤੋਂ ਮੋਟਰਸਾਈਕਲ ’ਤੇ ਸਵਾਰ ਦੋ ਲੜਕਿਆਂ ਨੇ ਉਸ ਦੇ ਹੱਥ ’ਚ ਫੜਿਆ ਪਰਸ ਖੋਹ ਲਿਆ ਅਤੇ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ। ਜਦੋਂ ਔਰਤ ਨੇ ਰੌਲਾ ਪਾਇਆ ਤਾਂ ਉਥੋਂ ਹੀ ਕੁਝ ਲੋਕਾਂ ਨੇ ਆਪਣੇ ਮੋਟਰਸਾਇਕਿਲਾਂ ਤੇ ਉਨ੍ਹਾਂ ਦਾ ਪਿਛਾ ਕਰਨਾ ਸ਼ੁਰੂ ਕਰ ਦਿਤਾ ਅੱਗੇ ਅੱਡਾ ਰਾਏਕੋਟ ਨੇੜੇ ਟਰੈਫਿਕ ਹੋਣ ਕਾਰਨ ਉਨ੍ਹਾਂ ਨੂੰ ਘੇਰ ਲਿਆ। ਇੱਕ ਲੜਕਾ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਪਰ ਦੂਜੇ ਨੂੰ ਲੋਕਾਂ ਨੇ ਦਬੋਚ ਲਿਆ। ਉਸ ਦੀ ਭੀੜ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਇਸ ਸਬੰਧੀ ਥਾਣਾ ਸਿਟੀ ਵਿਖੇ ਸੂਚਨਾ ਦੇਣ ’ਤੇ ਏ.ਐੱਸ.ਆਈ ਤਰਸੇਮ ਸਿੰਘ ਮੌਕੇ ’ਤੇ ਪਹੁੰਚੇ ਅਤੇ ਨੌਜਵਾਨ ਨੂੰ ਫੜ ਕੇ ਥਾਣੇ ਲੈ ਗਏ। ਇਸ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ਔਰਤ ਤੋਂ ਪਰਸ ਖੋਹ ਕੇ ਭੱਜਣ ਵਾਲੇ ਲੜਕਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।