Home ਧਾਰਮਿਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

32
0


“ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ”
ਅੰਮ੍ਰਿਤਸਰ, 17 ਜਨਵਰੀ (ਭਗਵਾਨ ਭੰਗੂ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ।ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਧਾਰਮਿਕ ਦੀਵਾਨ ਸਜੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਕਈ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here