ਜਗਰਾਉਂ, 18 ਜਨਵਰੀ ( ਬੌਬੀ ਸਹਿਜਲ, ਧਰਮਿੰਦਰ )-ਆਪਣੀ ਕਾਰ ’ਚ ਜਾ ਰਹੇ ਇਕ ਨੌਜਵਾਨ ਨੂੰ ਦੋ ਵਿਅਕਤੀਆਂ ਨੇ ਘੇਰ ਕੇ ਬੁਰੀ ਤਰ੍ਹਾਂ ਕੁੱਟਿਆ। ਇਸ ਸਬੰਧੀ ਥਾਣਾ ਸਿਟੀ ਜਗਰਾਉਂ ਵਿੱਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ । ਏਐਸਆਈ ਜ਼ੋਰਾਵਰ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਅਗਵਾੜ ਲਧਾਈ ਜਗਰਾਉਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਰੇਲਵੇ ਵਿਭਾਗ ਵਿੱਚ ਨੌਕਰੀ ਕਰਦਾ ਹੈ। ਉਹ ਸ਼ਾਮ ਨੂੰ ਆਪਣੀ ਡਿਊਟੀ ਖਤਮ ਕਰਕੇ ਆਪਣੀ ਕਾਰ ਵਿੱਚ ਘਰ ਜਾ ਰਿਹਾ ਸੀ। ਜਦੋਂ ਉਹ ਹੀਰਾ ਸਿੰਘ ਰੋਡ ’ਤੇ ਮੱਟੀ ਦੇ ਭਾਂਡਿਆਂ ਦੀ ਦੁਕਾਨ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਮੋਟਰਸਾਈਕਲ ’ਤੇ ਸਵਾਰ ਦੋ ਲੜਕੇ ਇੰਦਰਜੀਤ ਸਿੰਘ ਉਰਫ਼ ਨਿੱਕੂ ਵਾਸੀ ਮੁਹੱਲਾ ਰਾਣੀਵਾਲਾ ਖੂਹ ਅਤੇ ਸੰਨੀ ਵਾਸੀ ਟਾਹਲੀ ਵਾਲੀ ਗਲੀ ਨੇ ਆ ਕੇ ਆਪਣਾ ਮੋਟਰਸਾਈਕਲ ਅੱਗੇ ਕਰਕੇ ਮੈਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਤੈਨੂੰ ਗੱਡੀ ਚਲਾਉਣੀ ਨਹੀਂ ਆਉਂਦੀ। ਇਹ ਕਹਿ ਕੇ ਉਨ੍ਹਾਂ ਉਸਨੂੰ ਗਾਲੀ ਗਲੌਜ ਕਰਨਾ ਸ਼ੁਰੂ ਕਰ ਦਿਤਾ ਅਤੇ ਇਸ ਦੌਰਾਨ ਇੰਦਰਪ੍ਰੀਤ ਸਿੰਘ ਨੇ ਤੈਸ਼ ਵਿੱਚ ਆ ਕੇ ਆਪਣੇ ਸਾਥੀ ਸੰਨੀ ਨੂੰ ਕਿਹਾ ਕਿ ਇਹ ਹੁਣ ਸੁੱਕਾ ਨਾ ਜਾਵੇ। ਉਨ੍ਹਾਂ ਮੈਨੂੰਨੂੰ ਕਾਰ ਚੋਂ ਬਾਹਰ ਖਿੱਚ ਲਿਆ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਮੇਰੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਗੁਰਦੀਪ ਸਿੰਘ ਦੀ ਸ਼ਿਕਾਇਤ ’ਤੇ ਇੰਦਰਪ੍ਰੀਤ ਸਿੰਘ ਉਰਫ਼ ਨਿੱਕੂ ਵਾਸੀ ਮੁਹੱਲਾ ਰਾਣੀਵਾਲਾ ਖੂਹ ਅਤੇ ਸੰਨੀ ਵਾਸੀ ਟਾਹਲੀ ਵਾਲੀ ਗਲੀ ਜਗਰਾਉਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।