Home ਧਾਰਮਿਕ ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ...

ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ

33
0

ਚੰਡੀਗੜ੍ਹ, 19 ਜਨਵਰੀ ( ਭਗਵਾਨ ਭੰਗੂ, ਜਗਰੂਪ ਸੋਹੀ) -ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ‘ਤੇ ਸਰਬੱਤ ਦੇ ਭਲੇ ਲਈ ਦੂਜਾ ਧਾਰਮਿਕ ਸਮਾਗਮ ਕਰਵਾਇਆ ਗਿਆ।
ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਰਸਭਿੰਨਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38 ਵੱਲੋਂ ਲੰਗਰ ਤਿਆਰ ਕਰਨ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ (ਮੀਡੀਆ) ਆਦਿਲ ਆਜ਼ਮੀ, ਵਿਧਾਇਕਾ ਡਾ ਇੰਦਰਜੀਤ ਕੌਰ ਮਾਨ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਲੋਕ (ਪ੍ਰਬੰਧ) ਸੰਦੀਪ ਸਿੰਘ ਗਾੜ੍ਹਾ, ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ, ਏ.ਡੀ.ਜੀ.ਪੀ (ਟ੍ਰੈਫ਼ਿਕ) ਏ.ਐਸ. ਰਾਏ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਇਸ ਸਮਾਗਮ ਵਿੱਚ ਭਰਵੀਂ ਹਾਜ਼ਰੀ ਲੁਆਈ।
ਇਸ ਸਮਾਗਮ ਵਿੱਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ।

LEAVE A REPLY

Please enter your comment!
Please enter your name here