ਲਾਲੜੂ (ਰਾਜੇਸ ਜੈਨ-ਭਗਵਾਨ ਭੰਗੂ) ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਹਿਯੋਗ ਨਾਲ ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੀ ਗੁਰੂ ਗੰ੍ਥ ਸਾਹਿਬ ਦੀਆਂ ਬੇਅਦਬੀਆਂ ਦਾ ਇਨਸਾਫ਼ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਦੱਪਰ ਟੋਲ ਪਲਾਜ਼ਾ ‘ਤੇ 2 ਘੰਟੇ ਧਰਨਾ ਦੇ ਕੇ ਟੋਲ ਪਲਾਜਾ ਨੂੰ ਟੋਲ ਮੁਕਤ ਕੀਤਾ ਗਿਆ। ਧਰਨੇ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ ਨਿਹੰਗ ਜਥੇਬੰਦੀ ਦੇ ਬਾਬਾ ਰਾਜਾ ਰਾਜ ਸਿੰਘ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਇਸ ਮਾਮਲੇ ‘ਚ ਇੱਕ-ਮਿੱਕ ਹਨ ਤੇ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਬਿਲਕੁਲ ਵੀ ਚਿੰਤਤ ਨਹੀਂ ਦਿਖਾਈ ਦੇ ਰਹੀਆਂ। ਉਨ੍ਹਾਂ ਕਿਹਾ ਕਿ ਮੁਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੌਰਚਾ ਪਿਛਲੇ ਕਰੀਬ ਡੇਢ ਸਾਲ ਤੋਂ ਸਰਗਰਮ ਹੈ, ਪਰ ਹਾਲ ਤੱਕ ਕੇਂਦਰ ਸਰਕਾਰ ਤਾਂ ਛੱਡੋ ਪੰਜਾਬ ਸਰਕਾਰ ਨੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਇਸੇ ਤਰ੍ਹਾਂ ਸੁੱਤੀਆਂ ਰਹੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਨਾ ਹੋਵੇਗਾ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ। ਉਨ੍ਹਾਂ 26 ਜਨਵਰੀ ਨੂੰ ਮੁਹਾਲੀ ਵਿਖੇ ਟਰੈਕਟਰਾਂ ਦੀ ਪਰੇਡ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ। ਇਸ ਉਪਰੰਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਐਗਜੈਕਟਿਵ ਮੈਂਬਰ ਮਨਪ੍ਰਰੀਤ ਸਿੰਘ ਅਮਲਾਲਾ ਤੇ ਬਲਾਕ ਪ੍ਰਧਾਨ ਕਰਮ ਸਿੰਘ ਬਰੋਲੀ ਨੇ ਵੀ ਕੌਮੀ ਇਨਸਾਫ਼ ਮੌਰਚੇ ਦੇ ਹੱਕ ਵਿਚ ਖੜ੍ਹਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਿਲਕੁਲ ਵੀ ਟਸ ਤੋਂ ਮਸ ਨਹੀਂ ਹੋ ਰਹੀਆਂ। ਉਨ੍ਹਾਂ ਕਿਹਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਕੌਮੀ ਇਨਸਾਫ਼ ਮੌਰਚੇ ਦੇ ਹੱਕ ‘ਚ ਖੜੀ ਹੈ ਤੇ ਭਵਿੱਖ ਵਿੱਚ ਕੌਮੀ ਇਨਸਾਫ ਮੋਰਚੇ ਵੱਲੋਂ ਕੋਈ ਵੀ ਸੱਦਾ ਆਇਆ ਤਾਂ ਉਹ ਡੱਟ ਕੇ ਸਾਥ ਦੇਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਏ ਮੁਹਾਲੀ ਮੋਰਚੇ ਵਿੱਚ ਲਗਾਤਾਰ ਡੱਟ ਕੇ ਸਾਥ ਦਿੱਤਾ ਜਾ ਰਿਹਾ ਹੈ ਅਤੇ ਪਿਛਲੇ ਕਰੀਬ ਇੱਕ ਸਾਲ ਤੋਂ ਉਨ੍ਹਾਂ ਦੀਆਂ ਤਿੰਨ ਟਰਾਲੀਆਂ ਧਰਨੇ ਵਿੱਚ ਮੌਜੂਦ ਹਨ। ਧਰਨੇ ਵਿੱਚ ਪੁੱਜੇ ਸ਼ੋ੍ਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ ਨੇ ਕਿਹਾ ਕਿ ਬੰਦੀ ਸਿੰਘ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ ਤੇ ਉਨ੍ਹਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੌਰਚੇ ਵੱਲੋਂ ਉਲੀਕਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਦੀ ਕਾਨੂੰਨ ਮੁਤਾਬਿਕ ਸਜ਼ਾ ਪੂਰੀ ਹੋ ਚੁੱਕੀ ਹੈ, ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ। ਉਨ੍ਹਾਂ ਦੋਸ਼ ਲਾਇਆ ਕਿ ਇਕ ਪਾਸੇ ਕਾਨੂੰਨ ਵੱਲੋਂ ਐਲਾਨੇ ਦੋਸ਼ੀ ਵਾਰ-ਵਾਰ ਪੈਰੋਲ ਉੱਤੇ ਬਾਹਰ ਆ ਰਹੇ ਹਨ ਜਦਕਿ ਦੂਜੇ ਪਾਸੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘ ਨੂੰ ਆਮ ਪੈਰੋਲ ਵੀ ਨਹੀਂ ਦਿੱਤੀ ਗਈ, ਜੋ ਸਿੱਖ ਕੌਮ ਨਾਲ ਧੱਕਾ ਹੈ।ਇਸ ਮੌਕੇ ਧਰਨੇ ਵਿੱਚ ਭਾਕਿਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਕਰਮ ਸਿੰਘ ਕਾਰਕੌਰ, ਕੁਲਦੀਪ ਸਿੰਘ ਸਰਸੀਣੀ, ਸੁਰਿੰਦਰ ਸਿੰਘ ਧਰਮਗੜ੍ਹ, ਗੁਰਪ੍ਰਰੀਤ ਸਿੰਘ ਸਰਦਾਰਪੁਰਾ, ਨਰਿੰਦਰ ਸਿੰਘ, ਬਲਜੀਤ ਸਿੰਘ ਭਾਊ, ਪਰਮਜੀਤ ਸਿੰਘ, ਕਰਨੈਲ ਸਿੰਘ, ਗੁਰਪਾਲ ਸਿੰਘ, ਭਾਗ ਸਿੰਘ ਅਮਲਾਲਾ, ਹਰਵਿੰਦਰ ਸਿੰਘ ਝਾਰਮੜੀ, ਨੈਬ ਸਿੰਘ ਬਾਜਵਾ, ਜਸਵਿੰਦਰ ਸਿੰਘ ਮਹਿਮਦਪੁਰ, ਹਰੀ ਸਿੰਘ ਦੱਪਰ, ਸਾਹਿਬ ਸਿੰਘ ਜੜੌਤ, ਨਿੱਕਾ ਸਿੰਘ ਝਾਰਮੜੀ, ਬਖਸੀਸ਼ ਸਿੰਘ ਭੱਟੀ ਆਦਿ ਵੀ ਹਾਜ਼ਰ ਸਨ।