ਕਬਜੇ ਵਿੱਚੋਂ 62 ਲੋਹੇ ਦੀਆਂ ਪਲੇਟਾਂ ਅਤੇ ਇੱਕ ਕੈਂਟਰ ਬਰਾਮਦ ਕੀਤਾ** ਬਠਿੰਡਾ (ਰਾਜੇਸ ਜੈਨ-ਭਗਵਾਨ ਭੰਗੂ) ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਣਯੋਗ ਡੀ.ਜੀ.ਪੀ ਪੰਜਾਬ ਸਰਕਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਅਤੇ ਸ਼੍ਰੀ ਅਜੈ ਗਾਂਧੀ ਆਈ.ਪੀ.ਐੱਸ ਐੱਸ.ਪੀ (ਡੀ) ਬਠਿੰਡਾ ਦੀ ਜੇਰ ਨਿਗਰਾਨੀ ਹੇਠ ਜਿਲ੍ਹਾ ਬਠਿੰਡਾ ਵਿੱਚ ਸ਼ਰਾਰਤੀ ਅਨਸਰਾਂ ਤੇ ਨਕੇਲ ਕੱਸਣ ਲਈ ਪੀ.ਸੀ.ਆਰ ਪਾਰਟੀਆ ਲਗਾਤਾਰ ਦਿਨ-ਰਾਤ ਚੈਕਿੰਗ ਕਰਦੀਆਂ ਹਨ ਅਤੇ ਸ਼ੱਕੀ ਵਿਅਕਤੀਆਂ ਤੇ ਨਜਰ ਰੱਖਦੀਆਂ ਹਨ। ਥਾਣਾ ਸੰਗਤ ਦੀ ਏਰੀਏ ਵਿੱਚ ਬਠਿੰਡਾ ਡੱਬਵਾਲੀ ਸੜਕ ਨਵੀ ਬਣ ਰਹੀ ਹੋਣ ਕਰਕੇ ਉਥੋ ਸੜਕ ਪਰ ਰਾਤ ਸਮੇਂ ਲੋਹੇ ਦੀਆਂ ਪਲੇਟਾਂ ਚੋਰੀ ਹੋਈਆ ਸਨ ਜਿਹਨਾਂ ਤੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸੰਗਤ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਪਾਰਟੀ ਸ਼ਹਿਰ ਵਿੱਚ ਗਸ਼ਤ ਕਰ ਰਹੀ ਸੀ।ਮੁਖਬਰੀ ਅਧਾਰ ਪਰ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ ਚੋਰੀ ਕੀਤੀਆਂ 62 ਲੋਹਾ ਪਲੇਟਾਂ ਬਰਾਮਦ ਕੀਤੀਆਂ ਗਈਆਂ। ਅੱਜ ਸ਼੍ਰੀ ਹੀਨਾ ਗੁਪਤਾ ਪੀ.ਪੀ.ਐੱਸ ਡੀ.ਐੱਸ.ਪੀ (ਬਠਿੰਡਾ ਦਿਹਾਤੀ) ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 17/18/1/2024 ਦੀ ਦਰਮਿਆਨੀ ਰਾਤ ਨੂੰ ਬਠਿੰਡਾ ਤੋਂ ਡੱਬਵਾਲੀ ਤੱਕ ਬਣ ਰਹੀ ਸੜਕ ਪਰ ਪੁਲੀਆਂ ਬਣਾਉਣ ਲਈ ਵਰਤੀਆਂ ਜਾਂਦੀਆਂ ਲੋਹੇ ਦੀਆਂ ਪਲੇਟਾਂ ਅਤੇ ਹੋਰ ਲੋਹੇ ਦੇ ਸਮਾਨ ਦੀ ਚੋਰੀ ਹੋਈ ਸੀ, ਜਿਸਦੇ ਸਬੰਧ ਵਿੱਚ ਮੁੱਕਦਮਾ ਨੰਬਰ 12 ਮਿਤੀ 19.1.2024 ਅ/ਧ 379 ਆਈ.ਪੀ.ਸੀ ਦਰਜ ਰਜਿਸਟਰ ਕੀਤਾ ਗਿਆ ਸੀ।ਜਿਸ ਦੀ ਤਫਤੀਸ਼ ਦੌਰਾਨ, ਥਾਣਾ ਸੰਗਤ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਥਾਣਾ ਸੰਗਤ ਦੇ ਏਰੀਏ ਵਿੱਚ ਗਸ਼ਤ ਕਰ ਰਹੀ ਸੀ। ਉਸ ਸਮੇਂ ਮੁਖਬਰੀ ਹੋਈ ਸੀ ਕਿ ਕੁਲਵਿੰਦਰ ਸਿੰਘ ਪੁੱਤਰ ਕੁਲਵੀਰ ਸਿੰਘ ਵਾਸੀ ਬੀੜ ਤਲਾਬ ਬਠਿੰਡਾ, ਮੁੱਖਪਾਲ ਸਿੰਘ ਪੁੱਤਰ ਜੀਤ ਰਾਮ ਵਾਸੀ ਜੱਸੀ ਬਾਗ ਵਾਲੀ, ਨਵਜੋਤ ਸਿੰਘ ਉਰਫ ਨਵੀ ਪੁੱਤਰ ਜਗਵਿੰਦਰ ਸਿੰਘ ਵਾਸੀ ਸੰਗਤ ਕਲਾਂ, ਹਾਕਮ ਸਿੰਘ ਪੁੱਤਰ ਸਰਬਨ ਸਿੰਘ ਵਾਸੀ ਘੁੱਦਾ ਜੋ ਕਿ ਲੋਹੇ ਦੀਆਂ ਪਲੇਟਾਂ ਚੋਰੀ ਕਰਨ ਦੇ ਆਦੀ ਹਨ। ਇਹਨੂੰ ਬਠਿੰਡਾ ਡੱਬਵਾਲੀ ਰੋਡ ਸਥਿਤ ਏਕਮ ਢਾਬਾ ਪਾਸੋਂ ਗ੍ਰਿਫਤਾਰ ਕੀਤਾ ਗਿਆ, ਜਿਹਨਾਂ ਪਾਸੋਂ 62 ਲੋਹੇ ਦੀਆਂ ਵੱਖ-ਵੱਖ ਪਲੇਟਾਂ ਅਤੇ ਇੱਕ ਕੈਂਟਰ ਬਰਾਮਦ ਕੀਤਾ ਗਿਆ। ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।ਦੋਸ਼ੀਆਂ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਜਿਹਨਾਂ ਤੋਂ ਹੋਰ ਵੀ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ। ਗ੍ਰਿਫਤਾਰ ਕੀਤੇ ਦੋਸ਼ੀ 1. ਕੁਲਵਿੰਦਰ ਸਿੰਘ ਪੁੱਤਰ ਕੁਲਵੀਰ ਸਿੰਘ ਵਾਸੀ ਬੀੜ ਤਲਾਬ ਬਠਿੰਡਾ ਉਮਰ 2. ਮੁੱਖਪਾਲ ਸਿੰਘ ਪੁੱਤਰ ਜੀਤ ਰਾਮ ਵਾਸੀ ਜੱਸੀ ਬਾਗ ਵਾਲੀ, 3. ਨਵਜੋਤ ਸਿੰਘ ਉਰਫ ਨਵੀ ਪੁੱਤਰ ਜਗਵਿੰਦਰ ਸਿੰਘ ਵਾਸੀ ਸੰਗਤ ਕਲਾਂ, 4. ਹਾਕਮ ਸਿੰਘ ਪੁੱਤਰ ਸਰਬਨ ਸਿੰਘ ਵਾਸੀ ਘੁੱਦਾ