Home Education ਪੰਜਾਬ ਦੇ ਸਕੂਲਾਂ ‘ਚ 22 ਜਨਵਰੀ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਸਕੂਲਾਂ ‘ਚ 22 ਜਨਵਰੀ ਨੂੰ ਛੁੱਟੀ ਦਾ ਐਲਾਨ

39
0


ਬਟਾਲਾ (ਰਾਜੇਸ ਜੈਨ) ਅਯੁੱਧਿਆ ਦੇ ਰਾਮ ਮੰਦਰ ਵਿੱਚ 22 ਜਨਵਰੀ 2024 ਨੂੰ ਰਾਮ ਲੱਲਾ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਕਈ ਸੂਬਿਆਂ ਨੇ ਛੁੱਟੀ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਵੀ ਕੇਂਦਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਦੀ ਪ੍ਰਾਈਵੇਟ ਸਕੂਲਾਂ ਦੀ ਸੰਸਥਾ ਰਾਸਾ ਨੇ ਸੂਬੇ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਜਗਤਪਾਲ ਮਹਾਜਨ ਅਤੇ ਜਨਰਲ ਸਕੱਤਰ ਸੁਜੀਤ ਸ਼ਰਮਾ ਨੇ ਦੱਸਿਆ ਕਿ 22 ਜਨਵਰੀ ਨੂੰ ਅਯੁੱਧਿਆ ‘ਚ ਸ਼੍ਰੀ ਰਾਮ ਮੰਦਿਰ ਦੇ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਾਸਾ ਦੇ ਨਾਲ ਸਬੰਧਿਤ ਰਾਜ ਦੇ ਸਾਰੇ ਪ੍ਰਾਈਵੇਟ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਸਕੂਲ ਦੇ ਸਟਾਫ ਨੂੰ ਛੁੱਟੀ ਮਿਲ ਸਕੇ।ਉਹਨਾਂ ਕਿਹਾ ਕਿ ਇਸ ਇਤਿਹਾਸਕ ਸਮਾਰੋਹ ਦਾ ਜਸ਼ਨ ਲਾਈਵ ਦੇਖ ਮਨਾਓ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ 22 ਜਨਵਰੀ ਨੂੰ ਛੁੱਟੀ ਘੋਸ਼ਿਤ ਕਰੇ। 22 ਜਨਵਰੀ ਨੂੰ ਜਦੋਂ ਰਾਮ ਮੰਦਰ ‘ਚ ਭਗਵਾਨ ਸ਼੍ਰੀ ਰਾਮ ਦਾ ਪ੍ਰਕਾਸ਼ ਹੋਵੇਗਾ ਤਾਂ ਭਾਰਤ ਸਮੇਤ ਪੂਰੀ ਦੁਨੀਆ ‘ਚ ਦੀਵਾਲੀ ਦੇ ਰੂਪ ‘ਚ ਮਨਾਇਆ ਜਾਵੇਗਾ। ਜਿੱਥੇ ਕਿਤੇ ਵੀ ਰਾਮ ਭਗਤ, ਸਨਾਤਨੀ ਹਿੰਦੂ ਸਮਾਜ ਜਾਂ ਭਾਰਤ ਮਾਤਾ ਨੂੰ ਪਿਆਰ ਕਰਨ ਵਾਲੇ ਲੋਕ ਬੈਠੇ ਹੋਣਗੇ, ਉਹ ਸਾਰੇ ਦੀਵੇ ਜਗਾਉਣਗੇ, ਕੀਰਤਨ ਕਰਨਗੇ ਅਤੇ ਟੀਵੀ ‘ਤੇ ਮੰਦਰ ਵਿੱਚ ਪ੍ਰਾਣ ਪ੍ਰਤੀਸਠਾ ਦਾ ਪ੍ਰਸਾਰਣ ਦੇਖਣਗੇ।

LEAVE A REPLY

Please enter your comment!
Please enter your name here