Home crime S.T.F ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ ਦੋਸ਼ੀ ਨੂੰ 100 ਗ੍ਰਾਮ ਹੈਰੋਇਨ...

S.T.F ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ ਦੋਸ਼ੀ ਨੂੰ 100 ਗ੍ਰਾਮ ਹੈਰੋਇਨ ਸਮੇਤ ਕੀਤਾ ਗਿਆ ਗ੍ਰਿਫਤਾਰ

39
0


ਫਿਰੋਜ਼ਪੁਰ 22 ਜਨਵਰੀ 2024 (ਸੁਨੀਲ ਸੇਠੀ )-ਵਿਸ਼ਾਲਜੀਤ ਸਿੰਘ ਪੀ.ਪੀ.ਐਸ. ਏ.ਆਈ.ਜੀ ਐਸ.ਟੀ.ਐਫ. ਫਿਰੋਜਪੁਰ ਰੇਂਜ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀ ਰਾਜਬੀਰ ਸਿੰਘ ਪੀ.ਪੀ.ਐਸ., ਡੀ.ਐਸ.ਪੀ., ਐਸ.ਟੀ.ਐਫ. ਫਿਰੋਜਪੁਰ ਰੇਂਜ ਜੀ ਦੀ ਯੋਗ ਅਗਵਾਈ ਹੇਠ ਸ:ਥ ਸਤਪਾਲ 107/ਫਿਰੋਜਪੁਰ ਐਸ ਟੀ ਐਫ ਫਿਰੋਜਪੁਰ ਰੇਂਜ ਵੱਲੋ ਸਮੇਤ ਸਾਥੀ ਕਰਮਚਾਰੀਆਂ ਦੇ ਸੁਖਦੇਵ ਸਿੰਘ ਉਰਫ ਦੇਬੂ ਪੁੱਤਰ ਮਹਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕਮਾਲਦੀਨ ਨਿਆਜੀਆ ਥਾਣਾ ਮਮਦੋਟ ਪਾਸੋ 100 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਇਸਦੇ ਖਿਲਾਫ ਮੁਕੱਦਮਾ ਨੰਬਰ 17 ਮਿਤੀ 21-1-2024 ਅ/ਧ 21 ਐਨ.ਡੀ.ਪੀ.ਐਸ. ਐਕਟ, ਥਾਣਾ ਸਦਰ ਫਿਰੋਜਪੁਰ ਦਰਜ਼ ਕੀਤਾ ਗਿਆ ਹੈ।ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਮੁਕੱਦਮਾ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਟਰੇਸ ਕੀਤੇ ਜਾ ਰਹੇ ਹਨ।ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ।

LEAVE A REPLY

Please enter your comment!
Please enter your name here