ਜਗਰਾਉਂ, 10 ਮਾਰਚ ( ਰਾਜੇਸ਼ ਜੈਨ, ਜਗਰੂਪ ਸੋਹੀ )-ਸੰਸਦ ਫੰਡ ਵਿੱਚੋਂ ਜਗਰਾਉਂ ਵਿਧਾਨ ਸਭਾ ਹਲਕੇ ਦੇ 81 ਪਿੰਡਾਂ ਵਿੱਚ ਸੁਰੱਖਿਆ ਲਈ ਸੀਸੀਟੀਵੀ ਕੈਮਰੇ ਲਗਾਉਣ ਦੇ ਕੰਮ ਦਾ ਉਦਘਾਟਨ ਪਿੰਡ ਸ਼ੇਰਪੁਰ ਕਲਾਂ ਵਿਖੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵੱਧ ਰਹੀ ਅਪਰਾਧ ਦਰ ਨੂੰ ਰੋਕਣ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਨ ਲਈ ਹਰ ਪਿੰਡ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਦੋਸ਼ੀਆਂ ਨੂੰ ਤੁਰੰਤ ਕਾਬੂ ਕੀਤਾ ਜਾ ਸਕੇ। ਸੀਸੀਟੀਵੀ ਕੈਮਰੇ ਲਗਾਉਣ ਨਾਲ ਪੰਜਾਬ ਵਿੱਚ ਨਸ਼ਿਆਂ ਦੀ ਵੱਧ ਰਹੀ ਆਮਦ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕੀਤਾ ਜਾ ਸਕੇਗਾ। ਐਮਪੀ ਬਿੱਟੂ ਨੇ ਦੱਸਿਆ ਕਿ ਇੰਡੀਆ ਫਸਟ ਅਤੇ ਵਾਇਰਲੈੱਸ ਸੀਸੀਟੀਵੀ ਸੁਰੱਖਿਆ ਨਿਗਰਾਨੀ ਪ੍ਰੋਜੈਕਟ ਸਕੀਮ ਤਹਿਤ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਜਿਸ ਦੀ ਸਾਰੀ ਰਕਮ ਕੰਪਨੀ ਨੂੰ ਜਮ੍ਹਾਂ ਕਰਵਾ ਦਿੱਤੀ ਗਈ ਹੈ ਅਤੇ ਆਉਣ ਵਾਲੇ 4 ਮਹੀਨਿਆਂ ਦੇ ਅੰਦਰ-ਅੰਦਰ ਵਿਧਾਨ ਸਭਾ ਹਲਕਾ ਜਗਰਾਉਂ ਦੇ 81 ਪਿੰਡਾਂ ਵਿਚ 583 ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ ਅਤੇ ਇਨ੍ਹਾਂ ਕੈਮਰਿਆਂ ਦੀ ਸਾਂਭ-ਸੰਭਾਲ ਦਾ ਕੰਮ ਵੀ ਸਬੰਧਿਤ ਕੰਪਨੀ ਵਲੋਂ ਅਗਲੇ ਦੋ ਸਾਲ ਤੱਕ ਕੀਤਾ ਜਾਵੇਗਾ। ਸਾਲ ਇਸ ਮੌਕੇ ਵਿਧਾਨ ਸਭਾ ਹਲਕਾ ਇੰਚਾਰਜ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ, ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਬਲਾਕ ਕਾਂਗਰਸ ਦਿਹਾਤੀ ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਸਾਬਕਾ ਡਾਇਰੈਕਟਰ ਪੁਰਸ਼ੋਤਮ ਲਾਲ ਖਲੀਫਾ, ਕੌਂਸਲਰ ਰਵਿੰਦਰਪਾਲ ਸਿੰਘ ਰਾਜੂ, ਸਰਬਜੀਤ ਸਿੰਘ.ਖਹਿਰਾ, ਸਰਪੰਚ ਜਤਿੰਦਰਪਾਲ ਸਿੰਘ ਸਫੀਪੁਰ, ਸਰਪੰਚ ਗੁਰਮੀਤ ਸਿੰਘ ਅੱਬੂਪੁਰਾ, ਸਰਪੰਚ ਕੁਲਦੀਪ ਸਿੰਘ ਸਿੱਧਵਾਂ ਕਲਾਂ, ਸਰਪੰਚ ਏਕਮ ਸਿੰਘ ਫਤਿਹਗੜ੍ਹ ਸਿਬੀਆ, ਸਰਪੰਚ ਵਰਕਪਾਲ ਸਿੰਘ ਲੀਲਾ, ਸਰਪੰਚ ਪਰਮਜੀਤ ਸਿੰਘ ਪੱਛਮੀ ਲੀਲਾ, ਸਰਪੰਚ ਸ਼ਮਸ਼ੇਰ ਸਿੰਘ ਸ਼ੇਖਦੌਲਤ, ਸਰਪੰਚ ਗੁਰਪ੍ਰਤਾਪ ਸਿੰਘ ਗਾਲਿਬ ਖੁਰਦ, ਅਮਰਜੀਤ ਸਿੰਘ ਗਾਲਿਬ ਖੁਰਦ, ਜਗਦੀਸ਼ ਕੁਮਾਰ ਗਾਲਿਬ ਰਣ ਸਿੰਘ, ਸਰਪੰਚ ਕੁਲਦੀਪ ਸਿੰਘ ਕੋਠੇ ਸ਼ੇਰਜੰਗ, ਸਰਪੰਚ ਸੋਨੀ ਕੋਠੇ ਖੰਜੂਰਾ, ਸਰਪੰਚ ਸੋਹਣ ਸਿੰਘ ਬੋਦਲਵਾਲਾ, ਸਰਪੰਚ ਪ੍ਰੇਮ ਕੁਮਾਰ ਅਮਰਗੜ੍ਹ ਕਲੇਰ, ਸਰਪੰਚ ਜੋਗਿੰਦਰ ਸਿੰਘ ਮਲਸੀਹਾਂ ਬਾਜਨ, ਸਰਪੰਚ ਜੀਵਨ ਸਿੰਘ ਬਘੀਆਂ, ਸਰਪੰਚ ਜਗਜੀਤ ਸਿੰਘ ਕਾਉਂਕੇ ਕਲਾਂ, ਸਰਪੰਚ ਗੁਰਦੀਪ ਸਿੰਘ ਅਲੀਗੜ੍ਹ, ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ, ਸਰਪੰਚ ਬਲਵੀਰ ਸਿੰਘ ਪੱਤੀ ਮਲਕ, ਸਰਪੰਚ ਅਮਰਦੀਪ ਸਿੰਘ ਮੁਲਤਾਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।