ICU ‘ਚ ਦਾਖ਼ਲ; ਹਾਲਤ ਨੂੰ ਲੈ ਕੇ ਡਾਕਟਰਾਂ ਨੇ ਕਹੀ ਇਹ ਗੱਲ
ਬਠਿੰਡਾ(ਲਿਕੇਸ ਸ਼ਰਮਾ )ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੂੰ ਦਿਲ ਦਾ ਦੌਰਾ (Heart Attack) ਪੈਣ ਦੀ ਖ਼ਬਰ ਮਿਲੀ ਹੈ। ਉਨ੍ਹਾਂ ਨੂੰ ਬਠਿੰਡਾ ਦੇ ਪਾਵਰ ਹਾਊਸ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੇ ਦੋ ਸਟੰਟ ਵੀ ਪਾਏ ਗਏ ਹਨ। ਡਾਕਟਰਾਂ ਮੁਤਾਬਕ ਮਨਪ੍ਰੀਤ ਬਾਦਲ ਦੀ ਹਾਲਤ ਫਿਲਹਾਲ ਸਥਿਰ ਹੈ ਤੇ ਉਹ ਹਸਪਤਾਲ ਦੇ ਆਈਸੀਯੂ ਵਾਰਡ ‘ਚ ਦਾਖਲ ਹਨ। ਮਨਪ੍ਰੀਤ ਬਾਦਲ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਨਿੱਜੀ ਹਸਪਤਾਲ ‘ਚ ਪੁੱਜਣੇ ਸ਼ੁਰੂ ਹੋ ਗਏ। ਹਸਪਤਾਲ ਦੇ ਬਾਹਰ ਮਨਪ੍ਰੀਤ ਬਾਦਲ ਦੇ ਸਮਰਥਕਾਂ ਦੀ ਕਤਾਰ ਲੱਗੀ ਹੋਈ ਹੈ ਜਦਕਿ ਕਿਸੇ ਨੂੰ ਵੀ ਮਨਪ੍ਰੀਤ ਬਾਦਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ ਜਦਕਿ ਡਾਕਟਰਾਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਜਲਦ ਹੀ ਪੂਰੀ ਤਰ੍ਹਾਂ ਠੀਕ ਹੋ ਜਾਣਗੇ।ਜਾਣਕਾਰੀ ਅਨੁਸਾਰ ਅੱਜ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਸੀ। ਇਸ ਦੇ ਲਈ ਪਿੰਡ ਬਾਦਲ ‘ਚ ਇਕ ਸਮਾਗਮ ਕਰਵਾਇਆ ਗਿਆ, ਜਿਸ ‘ਚ ਮਨਪ੍ਰੀਤ ਬਾਦਲ ਨੇ ਵੀ ਸ਼ਿਰਕਤ ਕਰਨੀ ਸੀ ਪਰ ਅਚਾਨਕ ਉਨ੍ਹਾਂ ਨੂੰ ਛਾਤੀ ‘ਚ ਦਰਦ ਹੋਣ ਲੱਗਾ। ਇਸ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਚੈੱਕਅਪ ਲਈ ਲਿਆਂਦਾ ਗਿਆ। ਜਿੱਥੇ ਚੈੱਕਅਪ ਕਰਨ ‘ਤੇ ਪਤਾ ਲੱਗਾ ਕਿ ਉਨ੍ਹਾਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਜਿਸ ਤੋਂ ਬਾਅਦ ਡਾਕਟਰਾਂ ਨੇ ਤੁਰੰਤ ਮਨਪ੍ਰੀਤ ਬਾਦਲ ਨੂੰ ਦਾਖਲ ਕਰ ਲਿਆ ਤੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ।