, ਕਿਸਟਮ ਵਿਭਾਗ ਨੇ ਜਾਂਚ ਦੌਰਾਨ ਕੀਤਾ ਬਰਾਮਦ
ਅੰਮ੍ਰਿਤਸਰ (ਰਾਜੇਸ ਜੈਨ) ਸ੍ਰੀ ਗੁਰੂ ਅਮਰਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਸ਼ਨਿਚਰਵਾਰ ਨੂੰ ਸ਼ਾਰਜਾਹ ਤੋਂ ਆਈ ਫਲਾਈਟ ਰਾਹੀਂ ਆਏ ਯਾਤਰੀ ਕੋਲੋਂ ਕਸਟਮ ਵਿਭਾਗ ਨੇ 482 ਗ੍ਰਾਮ ਸ਼ੁੱਧ ਸੋਨਾ ਬਰਾਮਦ ਕੀਤਾ ਹੈ। ਇਸ ਸੋਨੇ ਦੀ ਕੀਮਤ 31.33 ਲੱਖ ਰੁਪਏ ਹੈ। ਇਹ ਸੋਨਾ ਸ਼ਾਰਜਾਹ ਤੋਂ ਆਏ ਇਕ ਯਾਤਰੀ ਨੇ ਖੱਬੀ ਲੱਤ ਨਾਲ ਲਪੇਟਿਆ ਹੋਇਆ ਸੀ ਜਿਸ ਨੂੰ ਕਿਸਟਮ ਵਿਭਾਗ ਨੇ ਜਾਂਚ ਦੌਰਾਨ ਬਰਾਮਦ ਕੀਤਾ।ਜਾਣਕਾਰੀ ਮੁਤਾਬਿਕ ਸ਼ਨਿਚਰਵਾਰ ਨੂੰ ਏਅਰ ਇੰਡੀਆ ਦੀ ਫਲਾਈਟ ਆਈਐੱਕਸ-198 ਬਾਰੇ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਇਕ ਯਾਤਰੀ ਸੋਨਾ ਲੈ ਕੇ ਆਇਆ ਹੈ। ਵਿਭਾਗੀ ਅਧਿਕਾਰੀਆਂ ਨੇ ਯਾਤਰੀਆਂ ਦੀ ਚੈਕਿੰਗ ਕੀਤੀ ਤਾਂ ਇਕ ਯਾਤਰੀ ਕੋਲੋਂ ਉਕਤ ਸੋਨਾ ਬਰਾਮਦ ਹੋਇਆ। ਸੋਨਾ ਵਿਭਾਗ ਨੇ ਕਬਜ਼ੇ ਵਿਚ ਲੈ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਦੁਬਈ ਤੋਂ ਸੋਨਾ ਸਮੱਗਲਿੰਗ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਪਿਛਲੇ ਪੰਜ ਦਿਨਾਂ ਦੌਰਾਨ ਕਸਟਮ ਵਿਭਾਗ ਨੇ ਦੂਜੀ ਵਾਰ ਸੋਨਾ ਬਰਾਮਦ ਕੀਤਾ ਹੈ। ਇਸ ਤੋਂ ਪਹਿਲਾਂ ਪੰਜ ਮਾਰਚ ਨੂੰ ਵੀ ਦੁਬਾਈ ਤੋਂ ਆਈ ਸਪਾਈਸ ਜੈੱਟ ਦੀ ਫਲਾਈਟ ਰਾਹੀਂ ਆਏ ਯਾਤਰੀ ਕੋਲੋਂ ਕਸਟਮ ਨੇ 29 ਲੱਖ ਰੁਪਏ ਦੀ ਕੀਮਤ ਵਾਲਾ 449 ਗ੍ਰਾਮ ਸੋਨਾ ਬਰਾਮਦ ਕੀਤਾ ਸੀ।