ਕਿਹਾ- ਅੰਮ੍ਰਿਤਪਾਲ ਦੇ ਹੱਕ ‘ਚ ਲਾਏ ਧਰਨੇ ‘ਚ ਜਾਣ ਤੋਂ ਰੋਕ ਰਹੀ ਸਰਕਾਰ
ਬਟਾਲਾ (ਰੋਹਿਤ ਗੋਇਲ) ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੂੰ ਸ਼ਨਿਚਰਵਾਰ ਨੂੰ ਪੁਲਿਸ ਜ਼ਿਲ੍ਹਾ ਬਟਾਲਾ ਨੇ ਘਰ ‘ਚ ਹੀ ਨਜ਼ਰਬੰਦ ਕਰ ਲਿਆ ਹੈ।ਕੌਮੀ ਇਨਸਾਫ ਮੋਰਚੇ ਦੇ ਆਗੂ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਪੰਜਾਬ ਲਿਆਉਣ ਲਈ ਵਿਰਾਸਤੀ ਗਲ਼ੀ ਅੰਮ੍ਰਿਤਸਰ ‘ਚ ਲਗਾਏ ਜਾ ਰਹੇ ਧਰਨੇ ‘ਚ ਸ਼ਮੂਲੀਅਤ ਕਰਨ ਤੋਂ ਰੋਕਣ ਲਈ ਸਰਕਾਰ ਨੇ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰਵਾਇਆ ਹੈ। ਬਾਜਵਾ ਨੇ ਦੱਸਿਆ ਕਿ ਐਤਵਾਰ ਨੂੰ ਵਿਰਾਸਤੀ ਗਲ਼ੀ ਅੰਮ੍ਰਿਤਸਰ ‘ਚ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਲਗਾਏ ਜਾ ਰਹੇ ਧਰਨੇ ‘ਚ ਵੱਧ ਤੋਂ ਵੱਧ ਸਿੱਖ ਜਥੇਬੰਦੀਆਂ ਦੀ ਆਗੂਆਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਸੀ ਜਿਸ ਕਾਰਨ ਸਰਕਾਰ ਇਸ ਧਰਨੇ ਤੋਂ ਘਬਰਾ ਗਈ ਹੈ ਤੇ ਪੰਥਕ ਆਗੂਆਂ ਨੂੰ ਘਰਾਂ ‘ਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਧੱਕੇਸ਼ਾਹੀਆਂ ਦੀ ਕੌਮੀ ਇਨਸਾਫ ਮੋਰਚੇ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਂਦੀ ਹੈ।