ਜਗਰਾਉਂ, 17 ਮਾਰਚ ( ਜਗਰੂਪ ਸੋਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸਥਾਨਕ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੇ ਪੰਥਕ ਇਕੱਠ ਵਿੱਚ ਜਾਣ ਤੋਂ ਰੋਕਣ ਲਈ ਉਨ੍ਹਾਂ ਦੇ ਘਰ ਵਿੱਚ ਹੀ ਨਜਰਬੰਦ ਕਰ ਦਿੱਤਾ। ਭਾਈ ਅੰਮ੍ਰਿਤਪਾਲ ਸਿੰਘ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ। ਸਵੇਰ ਤੋਂ ਹੀ ਉਨ੍ਹਾਂ ਦੇ ਘਰ ਅਤੇ ਆਲੇ-ਦੁਆਲੇ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਕੀਤੀ ਗਈ ਸੀ ਤਾਂ ਜੋ ਭਾਈ ਗਰੇਵਾਲ ਜਗਰਾਉਂ ਤੋਂ ਅੰਮ੍ਰਿਤਸਰ ਲਈ ਰਵਾਨਾ ਨਾ ਹੋ ਸਕਣ।
