ਹੁਸ਼ਿਆਰਪੁਰ (ਭੰਗੂ) ਐਤਵਾਰ ਦੀ ਸਵੇਰ ਇਕ ਨਾਮੀ ਬਦਮਾਸ਼ ਵੱਲੋਂ ਪੁਲਿਸ ਦੇ ਸਿਪਾਹੀ ਅੰਮ੍ਰਿਤਪਾਲ ਨੂੰ ਸ਼ਹੀਦ ਕਰਨ ਵਾਲੇ ਬਦਮਾਸ਼ ਦੇ ਐਨਕਾਉਂਟਰ ਤੋਂ ਬਾਅਦ ਮੰਗਲਵਾਰ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਪਾਲ ਦੇ ਘਰ ਪੁੱਜੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਉਨ੍ਹਾਂ ਸ਼ਹੀਦ ਅੰਮ੍ਰਿਤਪਾਲ ਦੇ ਨਾਂ ‘ਤੇ ਪਿੰਡ ਵਿਚ ਯਾਦਗਾਰ ਬਣਾਉਣ ਦਾ ਐਲਾਨ ਕਰਦਿਆਂ ਭਰੋਸਾ ਦਿੱਤਾ ਕਿ ਸੂਬੇ ਵਿਚਲੀ ਅਮਨ ਕਾਨੂੰਨ ਦੀ ਸਥਿਤੀ ਨਾਲ ਕੋਈ ਸਮਝੌਤਾ ਨਹੀਂ ਕਰਨਗੇ। ਉਹ ਹਰ ਤਰ੍ਹਾਂ ਨਾਲ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਵੀ ਥਾਪੜਾ ਦਿੱਤਾ। ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਕਰਮਵੀਰ ਸਿੰਘ ਘੁੰਮਣ ਵੀ ਮੌਜੂਦ ਸਨ।