ਜਗਰਾਉਂ, 19 ਮਾਰਚ ( ਵਿਕਾਸ ਮਠਾੜੂ, ਧਰਮਿੰਦਰ ) :- ਜੋਧਪੁਰ ਜੇਲ੍ਹ ਦੀਆਂ ਕਾਲ ਕੋਠੜੀਆਂ ’ਚੋਂ ਤਰਾਸ਼ੇ ਸੰਘਰਸ਼ੀ ਯੋਧੇ, ਪੰਥ ਅਤੇ ਪੰਜਾਬ ਦੇ ਬੇਬਾਕ ਬੁਲਾਰੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਤੋਂ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਵਜੋਂ ਸੇਵਾ ਸੌਪਣ ’ਤੇ ਹਲਕੇ ਸਮੇਤ ਪੂਰੇ ਜ਼ਿਲ੍ਹੇ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ। ਅੱਜ ਨਗਰ ਮਾਣੂੰਕੇ ਵਿਖੇ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਹਾਜ਼ਰੀ ’ਚ ਭਾਈ ਗੁਰਚਰਨ ਸਿੰਘ ਗਰੇਵਾਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਘਾਲਾ ਸਿੰਘ ਨੇ ਕਿਹਾ ਕਿ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਪੰਥਕ ਹਲਕਿਆਂ ਅੰਦਰ ਵੱਖਰੀ ਪਹਿਚਾਣ ਹੈ, ਕਿਉਂਕਿ ਉਨ੍ਹਾਂ ਦੀ ਪੰਥ ਨੂੰ ਵੱਡੀ ਦੇਣ ਹੈ। ਪੰਥ ਖਾਤਰ ਭਾਈ ਗਰੇਵਾਲ ਨੇ ਜੇਲ੍ਹਾਂ ਵੀ ਕੱਟੀਆਂ ਅਤੇ ਹਰ ਸਮੇਂ ਪੰਥ ਦੀ ਆਵਾਜ਼ ਨੂੰ ਬੁਲੰਦ ਕੀਤਾ। ਇਸ ਮੌਕੇ ਭਾਈ ਗਰੇਵਾਲ ਨੇ ਨਗਰ ਮਾਣੂੰਕੇ ਸਮੇਤ ਬਾਬਾ ਘਾਲਾ ਸਿੰਘ ਦਾ ਸਨਮਾਨ ਕਰਨ ’ਤੇ ਧੰਨਵਾਦ ਕੀਤਾ ਅਤੇ ਆਖਿਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਸਰਪੰਚ ਗੁਰਮੁਖ ਸਿੰਘ, ਮੈਨੇਜਰ ਸੁਖਦੇਵ ਸਿੰਘ, ਗੁਰਦੀਪ ਸਿੰਘ ਹੈੱਡ ਗ੍ਰੰਥੀ, ਰੇਸ਼ਮ ਸਿੰਘ ਸਾਬਕਾ ਸਰਪੰਚ, ਹਰਪ੍ਰੀਤ ਸਿੰਘ ਪੰਚ, ਹਰਚਰਨ ਸਿੰਘ, ਮਨਜੀਤ ਸਿੰਘ, ਰਘਵੀਰ ਸਿੰਘ, ਸਤਪਾਲ ਸਿੰਘ, ਪ੍ਰਧਾਨ ਜਸਦੀਸ਼ ਸਿੰਘ ਦੀਸ਼ਾ, ਪ੍ਰਧਾਨ ਹਰਦੀਪ ਸਿੰਘ, ਚਮਕੌਰ ਸਿੰਘ ਸੇਵਾਦਾਰ, ਜਗਸੀਰ ਸਿੰਘ ਨੰਬਰਦਾਰ, ਜੋਰਾ ਸਿੰਘ, ਸੁਖਦੇਵ ਸਿੰਘ, ਸਤਪਾਲ ਸਿੰਘ ਗੋਰਾ, ਦਰਸ਼ਨ ਸਿੰਘ, ਮੰਦਰ ਸਿੰਘ ਤੇ ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ।
