Home Uncategorized ਖੰਨਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਗਰੋਹ ਦਾ...

ਖੰਨਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼

28
0

ਖੰਨਾ ,19 ਮਾਰੂ (ਬੌਬੀ ਸਹਿਜ਼ਲ, ਜਗਰੂਪ ਸੋਹੀ )- ਖੰਨਾ ਪੁਲਿਸ ਨੇ ਉੱਤਰ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਲਿਆ ਕੇ ਦਿੱਲੀ ਬੈਠੇ ਸਮੱਗਲਰਾਂ ਰਾਹੀਂ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕੀਤਾ ਗਿਆ। ਇਸ ਗਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਕਬਜ਼ੇ ‘ਚੋਂ ਪੁਆਇੰਟ 32 ਬੋਰ ਦੇ 5 ਪਿਸਤੌਲ ਅਤੇ 7 ਜਿੰਦਾ ਕਾਰਤੂਸ ਬਰਾਮਦ ਹੋਏ। ਮੁਲਜ਼ਮਾਂ ਦੀ ਪਛਾਣ ਸ਼ਿਵਮ ਵਾਸੀ ਬਸੰਤ ਵਿਹਾਰ ਕਲੋਨੀ ਖੈਰ ਰੋਡ ਅਲੀਗੜ੍ਹ (ਉੱਤਰ ਪ੍ਰਦੇਸ਼), ਕਰਨਬੀਰ ਸਿੰਘ ਕਰਨ ਵਾਸੀ ਮੀਰਾ ਕੋਟ ਅੰਮ੍ਰਿਤਸਰ, ਮੋਹਨ ਦੇਵ ਉਰਫ਼ ਮੋਹਨ ਪੰਡਿਤ ਉਰਫ਼ ਛੋਟੂ ਵਾਸੀ ਪਿੱਪਲ ਚੌਕ ਨਵੀਂ ਦਿੱਲੀ, ਬਲਜੀਤ ਸਿੰਘ ਜੀਤਾ ਅਤੇ ਅਕਾਸ਼ਦੀਪ ਸਿੰਘ ਆਕਾਸ਼ ਵਾਸੀ ਸਰਾਏ ਅਮਾਨਤ ਖਾਂ (ਤਰਨਤਾਰਨ) ਵਜੋਂ ਹੋਈ। ਉਨ੍ਹਾਂ ਦੇ ਨੈੱਟਵਰਕ ਨੂੰ ਫਰੋਲਿਆ ਜਾ ਰਿਹਾ ਹੈ ਅਤੇ ਹੋਰ ਵੀ ਅਹਿਮ ਸੁਰਾਗ ਮਿਲਣ ਦੀ ਉਮੀਦ ਹੈ।

LEAVE A REPLY

Please enter your comment!
Please enter your name here