Home Uncategorized ਪਿੰਡ ਗੁੱਜਰਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌਤ, DC...

ਪਿੰਡ ਗੁੱਜਰਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌਤ, DC ਵੱਲੋਂ ਜਾਂਚ ਕਮੇਟੀ ਦਾ ਗਠਨ

21
0


ਦਿੜ੍ਹਬਾ ਮੰਡੀ (ਭਗਵਾਨ ਭੰਗੂ) ਦਿੜਬਾ ਨੇੜਲੇ ਪਿੰਡ ਗੁੱਜਰਾਂ ‘ਚ 150-150 ਰੁਪਏ ‘ਚ ਖਰੀਦੀ ਸ਼ਰਾਬ ਪੀਣ ਨਾਲ ਛੇ ਵਿਅਕਤੀਆਂ ਦੀ ਹਾਲਤ ਵਿਗੜ ਗਈ। ਇਨ੍ਹਾਂ ਵਿੱਚੋਂ ਚਾਰ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ ਦੋ ਸਿਵਲ ਹਸਪਤਾਲ ਸੰਗਰੂਰ ‘ਚ ਜ਼ਿੰਦਗੀ ਅਤੇ ਮੌਤ ਵਿਚਕਾਰ ਜੂਝ ਰਹੇ ਹਨ। ਸਾਰੇ ਵਿਅਕਤੀ ਪਿੰਡ ‘ਚ ਦਿਹਾੜੀਦਾਰ ਮਜ਼ਦੂਰ ਹਨ ਤੇ ਪਿੰਡ ਦੇ ਹੀ ਕਿਸੇ ਵਿਅਕਤੀ ਤੋਂ ਸਸਤੀ ਸ਼ਰਾਬ ਖਰੀਦੀ ਸੀ। ਮਰਨ ਵਾਲਿਆਂ ਵਿੱਚ ਦੋ ਸਕੇ ਭਰਾ ਸ਼ਾਮਲ ਹਨ।ਜਾਣਕਾਰੀ ਅਨੁਸਾਰ ਪਿੰਡ ਵਿਚ ਦਿਹਾੜੀਦਾਰ ਵਜੋਂ ਕੰਮ ਕਰਨ ਵਾਲੇ ਅੱਧੀ ਦਰਜਨ ਵਿਅਕਤੀਆਂ ਨੇ ਸੋਮਵਾਰ ਤੇ ਮੰਗਲਵਾਰ ਨੂੰ ਪਿੰਡ ‘ਚ ਨਾਜਾਇਜ਼ ਤੌਰ ’ਤੇ ਸ਼ਰਾਬ ਵੇਚਣ ਵਾਲੇ ਕਿਸੇ ਵਿਅਕਤੀ ਤੋਂ ਸ਼ਰਾਬ ਖਰੀਦੀ ਸੀ। ਇਹ ਸ਼ਰਾਬ ਪੀਣ ਕਾਰਨ ਨਿਰਮਲ ਸਿੰਘ ਪੁੱਤਰ ਜ਼ੋਰਾ ਸਿੰਘ (45), ਵੀਰਪਾਲ ਸਿੰਘ ਤੇ ਜੱਗੀ ਸਿੰਘ ਦੀ ਸਿਹਤ ਵਿਗੜ ਗਈ, ਜਿਨ੍ਹਾਂ ਨੂੰ ਬੁੱਧਵਾਰ ਤੜਕੇ 4 ਵਜੇ ਦੇ ਕਰੀਬ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ, ਜਿੱਥੇ ਹਾਲਤ ਗੰਭੀਰ ਹੋਣ ਕਾਰਨ ਨਿਰਮਲ ਸਿੰਘ ਦੀ ਮੌਤ ਹੋ ਗਈ, ਜਦਕਿ ਵੀਰਪਾਲ ਸਿੰਘ ਤੇ ਜੱਗੀ ਸਿੰਘ ਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ ਇਸੇ ਪਿੰਡ ਦੇ ਜਗਜੀਤ ਸਿੰਘ ਉਰਫ ਜੱਗੀ ਸਿੰਘ ਪੁੱਤਰ ਜੋਗਾ ਸਿੰਘ, ਉਸ ਦਾ ਭਰਾ ਪ੍ਰਗਟ ਸਿੰਘ ਉਰਫ਼ ਗੁਰਜੰਟ ਸਿੰਘ ਪੁੱਤਰ ਜੋਗਾ ਸਿੰਘ, ਭੋਲਾ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਗੁੱਜਰਾਂ ਵੀ ਰਾਤ ਨੂੰ ਸ਼ਰਾਬ ਪੀ ਕੇ ਬਿਮਾਰ ਹੋ ਗਏ ਤੇ ਉਨ੍ਹਾਂ ਨੂੰ ਦਿੜ੍ਹਬਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਚਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਭੇਜ ਦਿੱਤਾ ਗਿਆ ਹੈ।ਵੇਰਵਿਆ ਅਨੁਸਾਰ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਦੀ ਮੌਤ ਹੋ ਗਈ ਹੈ। ਚਾਰ ਮੌਤਾਂ ਹੋਣ ਨਾਲ ਪਿੰਡ ‘ਚ ਸੋਗ ਦੀ ਲਹਿਰ ਹੈ। ਪੁਲਿਸ ਥਾਣਾ ਦਿੜ੍ਹਬਾ ਦੀ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਲਿਤ ਪਰਿਵਾਰਾਂ ਨਾਲ ਸਬੰਧਤ ਹਨ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਤਰਨਤਾਰਨ ‘ਚ ਵੀ ਜ਼ਹਿਰਲੀ ਸ਼ਰਾਬ ਨਾਲ ਵੱਡੀ ਗਿਣਤੀ ‘ਚ ਮੌਤਾਂ ਹੋਈਆਂ ਸਨ।

ਜਾਂਚ ਲਈ ਕਮੇਟੀ ਦਾ ਗਠਨ
ਡਿਪਟੀ ਕਮਿਸ਼ਨਰ ਸੰਗਰੂਰ ਨੇ ਪਿੰਡ ਗੁੱਜਰਾਂ ਵਿਖੇ ਹੋਈਆ ਚਾਰ ਮੌਤਾਂ ਦੀ ਜਾਂਚ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਐਸਡੀਐਮ ਦਿੜ੍ਹਬਾ ਰਾਜੇਸ਼ ਸ਼ਰਮਾ ਚੇਅਰਮੈਨ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਾਹਲ, ਥਾਣਾ ਮੁੱਖ ਅਫਸਰ ਦਿੜ੍ਹਬਾ, ਸੀਨੀਅਰ ਮੈਡੀਕਲ ਅਫਸਰ, ਈ.ਟੀ.ਓ. ਆਬਕਾਰੀ ਵਿਭਾਗ ਜਾਂਚ ਕਮੇਟੀ ਦੇ ਮੈਂਬਰ ਬਣਾਏ ਗਏ ਹਨ। ਜਾਂਚ ਕਮੇਟੀ 72 ਘੰਟਿਆ ‘ਚ ਆਪਣੀ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਸੌਂਪੇਗੀ।

LEAVE A REPLY

Please enter your comment!
Please enter your name here