ਨਵੀਂ ਦਿੱਲੀ (ਬਿਊਰੋ) ਸਤਲੁਜ ਜਮੁਨਾ ਲਿੰਕ ਨਹਿਰ (SYL) ‘ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਐਸਵਾਈਐੱਲ ਦੀ ਗਰੰਟੀ ਦਿੱਤੀ ਹੈ।ਸੁਸ਼ੀਲ ਗੁਪਤਾ ਨੇ ਕਿਹਾ ਕਿ ਆਪ ਸਰਕਾਰ ਬਣਨ ‘ਤੇ ਹਰਿਆਣਾ ਨੂੰ SYL ਦਾ ਪਾਣੀ ਮਿਲੇਗਾ’। ਇੰਨਾਂ ਹੀ ਨਹੀਂ ਉਨ੍ਹਾਂ ਨੇ ਦਾਅਵਾ ਕੀਤਾ ਕਿ ‘ਹਰ ਪਿੰਡ ‘ਚ SYL ਨਹਿਰ ਦਾ ਪਾਣੀ ਪਹੁੰਚੇਗਾ ਅਤੇ ਸੂਬੇ ਦੇ ਹਰ ਖੇਤ ਨੂੰ ਪਾਣੀ ਮਿਲੇਗਾ।ਗੁਪਤਾ ਨੇ ਕਿਹਾ ਕਿ ਕੋਈ ਵੀ ਪਾਰਟੀ ਐਸਵਾਈਐਲ ਦਾ ਹੱਲ ਹੀ ਨਹੀਂ ਚਾਹੁੰਦੀ।ਉਨ੍ਹਾਂ ਕਿਹਾ ਕਿ ਇਸ ਦਾ ਹੱਲ ਵੀ ਆਮ ਆਦਮੀ ਪਾਰਟੀ ਕਰੇਗੀ। ਇਸ ਤੋਂ ਪਹਿਲਾਂ ਗੁਪਤਾ ਨੇ ਦਾਅਵਾ ਕੀਤਾ ਸੀ ਕਿ 2024 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤੇ ਦਿੱਲੀ ਵਾਂਗ ਹਰਿਆਣਾ ਵਿੱਚ ਚੰਗੇ ਸਕੂਲ, ਚੰਗੀ ਸਿੱਖਿਆ, ਹਸਪਤਾਲ ਤੇ ਮੁਫਤ ਬਿਜਲੀ ਦੀ ਸਹੁਲਤ ਮਿਲੇਗੀ। ਇਹ ਸਹੂਲਤ ਪੰਜਾਬ ਵਿੱਚ ਵੀ ਹੈ ਤੇ ਹਰਿਆਣਾ ਵਿੱਚ ਵੀ ਲਾਗੂ ਕੀਤਾ ਜਾਵੇਗਾ।ਚੰਡੀਗੜ੍ਹ ਵਿਵਾਦ ਦਾ ਮੁੱਦੇ ਉੱਤੇ ਉਨ੍ਹਾਂ ਨੇ ਪਿਛਲੇ ਦਿਨੀਂ ਸੋਨੀਪਤ ਦੇ ਪਿੰਡ ਭਟਗਾਓਂ ਕਿਹਾ ਕਿ ਚੰਡੀਗੜ੍ਹ ਨੂੰ ਲੈ ਕੇ ਸੂਬਿਆਂ ‘ਚ ਕੋਈ ਵਿਵਾਦ ਨਹੀਂ, ਸਗੋਂ ਇਹ ਨੇਤਾਵਾਂ ‘ਚ ਵਿਵਾਦ ਹੈ। ਉਨ੍ਹਾਂ ਕਿਹਾ ਕਿ ਉਹ ਹਰਿਆਣਾ ਦੀ ਰਾਜਨੀਤੀ ਸੁਧਾਰਨ ਲਈ ਪਿੰਡ-ਪਿੰਡ ਜਾ ਕੇ ਇਮਾਨਦਾਰ ਲੋਕਾਂ ਦੀ ਭਾਲ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਨਿੰਦਾ ਪ੍ਰਸਤਾਵ ਪਾਸ ਤਾਂ ਕਰ ਦਿੱਤਾ ਹੈ ਪਰ ਇਸ ਨਾਲ ਹਰਿਆਣਾ ਦੇ ਲੋਕਾਂ ਦਾ ਭਲਾ ਨਹੀਂ ਹੋਵੇਗਾ।ਉਨ੍ਹਾਂ ਕਿਹਾ ਉਨ੍ਹਾਂ ਨੂੰ ਆਪਣੀ ਰਾਜਧਾਨੀ ਲਈ 20 ਹਜ਼ਾਰ ਕਰੋੜ ਦੀ ਮੰਗ ਕਰਨੀ ਚਾਹੀਦੀ ਹੈ।