Home Uncategorized ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ

32
0

ਚੰਡੀਗੜ੍ਹ, 21 ਮਾਰਚ ( ਰੋਹਿਤ ਗੋਇਲ) – ਪੰਜਾਬ ਦੇ ਵਿੱਤ ਵਿਭਾਗ ਨੇ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਦੇ ਸਹਾਇਕ ਖਜ਼ਾਨਚੀ ਮੁਨੀਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ, ਜੋ ਕਿ 21 ਮਾਰਚ, 2024 ਨੂੰ ਉਸ ਦੀ ਗ੍ਰਿਫਤਾਰੀ ਦੀ ਮਿਤੀ ਤੋਂ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਨੀਸ਼ ਕੁਮਾਰ ਨੂੰ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਮੁਨੀਸ਼ ਦਾ ਮੁੱਖ ਦਫ਼ਤਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ ਵਿਖੇ ਨਿਰਧਾਰਿਤ ਕੀਤਾ ਗਿਆ ਹੈ। ਉਸ ਨੂੰ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ।

ਆਪਣੇ ਕਾਰਜਾਂ ਵਿੱਚ ਅਖੰਡਤਾ ਅਤੇ ਨੈਤਿਕਤਾ ਦੇ ਉੱਚੇ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਬੁਲਾਰੇ ਨੇ ਕਿਹਾ ਕਿ ਇਹਨਾਂ ਕਦਰਾਂ ਕੀਮਤਾਂ ਨਾਲ ਸਮਝੌਤਾ ਕਰਨ ਵਾਲੀ ਕੋਈ ਵੀ ਕਾਰਵਾਈ ਵਿਰੁੱਧ ਸਖ਼ਤ ਅਨੁਸ਼ਾਸਨੀ ਕਰਵਾਏ ਕੀਤੀ ਜਾਵੇਗੀ।

LEAVE A REPLY

Please enter your comment!
Please enter your name here