ਕੋਟ ਈਸੇ ਖਾਂ (ਲਿਕੇਸ ਸ਼ਰਮਾ ) ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਆਰੰਭੀ ਹੋਈ ‘ਪੰਜਾਬ ਬਚਾਓ ਯਾਤਰਾ’ ਹਲਕਾ ਧਰਮਕੋਟ ‘ਚ ਪੁੱਜਣ ‘ਤੇ ਹਲਕਾ ਇੰਚਾਰਜ ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਪੰਜਾਬ ਬਚਾਓ ਯਾਤਰਾ’ ਦਾ ਸ਼ੁਭ ਆਰੰਭ ਗੁਰਦੁਆਰਾ ਬਾਬਾ ਤੁਲਸੀ ਦਾਸ ਝੁੱਗੀ ਵਾਲਾ ਵਿਖੇ ਅਰਦਾਸ ਉਪਰੰਤ ਕੀਤਾ ਗਿਆ। ਇਸ ਮੌਕੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫੌਜੀ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਇਸ ਪੰਜਾਬ ਬਚਾਓ ਯਾਤਰਾ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਅਕਾਲੀ ਆਗੂਆਂ ਤੇ ਵਰਕਰਾਂ ਦਾ ਜੋਸ਼ ਵੇਖਿਆ ਹੀ ਬਣਦਾ ਸੀ। ਇਹ ਯਾਤਰਾ ਜਦੋਂ ਕੋਟ ਈਸੇ ਖਾਂ ਪਹੁੰਚੀ ਤਾਂ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੇ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਸੁਖਬੀਰ ਬਾਦਲ ਦਾ ਬੁੱਕਿਆਂ, ਸ੍ਰੀ ਸਾਹਿਬ ਤੇ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਹੀ ਇਕੋ ਇਕ ਪਾਰਟੀ ਹੈ, ਜੋ ਪੰਜਾਬੀਆਂ ਦੇ ਹਿੱਤਾਂ ਦੀ ਪਹਿਰੇਦਾਰੀ ਕਰਦੀ ਹੈ ਤੇ ਕਰਦੀ ਰਹੇਗੀ। ਜਦੋਂ ਜਦੋਂ ਵੀ ਪੰਜਾਬ ਵਿਚ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਬਣੀ ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ। ਇਸ ਦੇ ਉਲਟ ਜਦੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਉਨਾਂ੍ਹ ਕਾਂਗਰਸੀਆਂ ਨੇ ਪੰਜਾਬ ਦਾ ਵਿਕਾਸ ਕਰਨ ਦੀ ਬਜਾਏ ਸਿਰਫ ਆਪਣਾ ਵਿਕਾਸ ਹੀ ਕੀਤਾ। ਯਾਤਰਾ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਿਝੰਜਰ ਤੇ ਕੌਮੀ ਜਨਰਲ ਸਕੱਤਰ ਯੂਥ ਵਿੰਗ ਕੁਲਵਿੰਦਰ ਸਿੰਘ ਕਿੰਦਾ ਦਾਤੇਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕੇਸਰੀ ਦਸਤਾਰ ਸਜਾਈ ਨੌਜਵਾਨਾਂ ਨੇ ਸਮੂਲੀਅਲ ਕੀਤੀ। ਇਸ ਮੌਕੇ ਅਮਰਜੀਤ ਸਿੰਘ ਲੰਢੇਕੇ, ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਦਾਤੇਵਾਲ, ਸੀਨੀਅਰ ਅਕਾਲੀ ਆਗੂ ਰਾਜਵਿੰਦਰ ਸਿੰਘ ਧਰਮਕੋਟ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਸਾਬਕਾ ਚੇਅਰਮੈਨ ਜੋਗਿੰਦਰ ਸਿੰਘ ਮੁੰਡੀ ਜਮਾਲ, ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਤੇ ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ ਮਸੀਤਾਂ, ਟਰਾਂਸਪੋਰਟ ਵਿੰਗ ਦੇ ਜ਼ਲਿ੍ਹਾ ਪ੍ਰਧਾਨ ਗੁਰਮੀਤ ਸਿੰਘ ਗਗੜਾ, ਸਰਕਲ ਪ੍ਰਧਾਨ ਸੁਰਜੀਤ ਸਿੰਘ ਰਾਮਗੜ੍ਹ, ਸਰਕਲ ਫਤਹਿਗੜ੍ਹ ਪੰਜ਼ਤੂਰ ਦੇ ਪ੍ਰਧਾਨ ਬਲਜੀਤ ਸਿੰਘ ਕੰਗ, ਸੀਨੀਅਰ ਅਕਾਲੀ ਆਗੂ ਬੱਚਿਤਰ ਸਿੰਘ ਘੋਲੀਆ, ਬੂਟਾ ਸਿੰਘ ਰਾਏ, ਬਲਬੀਰ ਸਿੰਘ ਸਰਪੰਚ ਕੜਾਹੇਵਾਲਾ, ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਕਿੰਦਾ ਦਾਤੇਵਾਲ, ਸਾਬਕਾ ਪੁਲਿਸ ਅਧਿਕਾਰੀ ਲਖਵਿੰਦਰ ਸਿੰਘ ਜੀਰਾ, ਸਾਬਕਾ ਨਾਇਬ ਤਹਿਸੀਲਦਾਰ ਪਾਲ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਗੁਰਪ੍ਰਰੀਤ ਸਿੰਘ ਭੁੱਲਰ, ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਅਮਨ ਗਾਬਾ, ਰਸ਼ਪਾਲ ਸਿੰਘ ਗਲੋਟੀ, ਗੁਰਪ੍ਰਰੀਤ ਸਿੰਘ ਗਲੋਟੀ, ਬਾਵਾ ਗਾਬਾ ਤੋਂ ਇਵਾਲਾ ਪਾਰਟੀ ਵਰਕਰ ਹਾਜਰ ਸਨ।