Home Uncategorized ਵਿਜੀਲੈਂਸ ਇੰਸਪੈਕਟਰ’ ਲੁਧਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ

ਵਿਜੀਲੈਂਸ ਇੰਸਪੈਕਟਰ’ ਲੁਧਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ

36
0

ਕਾਰ ‘ਤੇ ਲਗਾ ਰੱਖਿਆ ਸੀ ਪੰਜਾਬ ਪੁਲਿਸ ਦਾ ਸਟਿੱਕਰ
ਲੁਧਿਆਣਾ (ਭੰਗੂ) ਕਾਰ ਤੇ ਪੰਜਾਬ ਪੁਲਿਸ ਦਾ ਸਟਿੱਕਰ ਲਗਾ ਕੇ ਖ਼ੁਦ ਨੂੰ ਵਿਜੀਲੈਂਸ ਤੇ ਪੰਜਾਬ ਪੁਲਿਸ ਦਾ ਅਧਿਕਾਰੀ ਦੱਸਣ ਵਾਲੇ ਮੁਲਜ਼ਮ ਨੂੰ ਥਾਣਾ ਸਦਰ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਮੁਤਾਬਿਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਈਸ਼ਰ ਨਗਰ ਦੇ ਰਹਿਣ ਵਾਲੇ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ।ਜਾਣਕਾਰੀ ਦਿੰਦਿਆਂ ਏਐਸਆਈ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧੀ ਗਿੱਲ ਤਹਿਸੀਲ ਲਾਗੇ ਮੌਜੂਦ ਸੀl ਇਸੇ ਦੌਰਾਨ ਮੁਖਬਰ ਖਾਸ ਦੀ ਇਤਲਾਹ ‘ਤੇ ਪੁਲਿਸ ਨੇ ਕਾਰ ਸਵਾਰ ਹਰਮਨ ਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ l ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਖ਼ੁਦ ਨੂੰ ਵਿਜੀਲੈਂਸ ਤੇ ਪੰਜਾਬ ਪੁਲਿਸ ਦਾ ਅਧਿਕਾਰੀ ਦੱਸ ਕੇ ਲੋਕਾਂ ਤੇ ਰੋਅਬ ਝਾੜਦਾ ਸੀl ਮੁਲਜ਼ਮ ਦੇ ਕਬਜ਼ੇ ‘ਚੋਂ ਉਹ ਗੱਡੀ ਵੀ ਬਰਾਮਦ ਕਰ ਲਈ ਗਈ ਹੈ ਜਿਸ ਉੱਪਰ ਉਸ ਨੇ ਪੰਜਾਬ ਪੁਲਿਸ ਦਾ ਸਟਿੱਕਰ ਲਗਾਇਆ ਹੋਇਆ ਸੀ l ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ l

LEAVE A REPLY

Please enter your comment!
Please enter your name here