ਨਵੀਂ ਦਿੱਲੀ/ਲੁਧਿਆਣਾ (ਬੌਬੀ ਸਹਿਜ਼ਲ ਜਗਰਾਵਾਂ) ਈਡੀ ਨੇ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਅਦਾਲਤ ਵਿੱਚ ਪੇਸ਼ੀ ਦੌਰਾਨ ਈਡੀ ਨੇ ਪੁੱਛਗਿੱਛ ਲਈ ਕੇਜਰੀਵਾਲ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਜਿਸ ਦਾ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਵਿਰੋਧ ਕੀਤਾ। ਮਾਣਯੋਗ ਅਦਾਲਤ ਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ 28 ਮਾਰਚ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ।ਪੁੱਛਗਿੱਛ ਤੋਂ ਬਾਅਦ ਈਡੀ ਹੁਣ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 28 ਮਾਰਚ ਨੂੰ ਅਦਾਲਤ ‘ਚ ਪੇਸ਼ ਕਰੇਗੀ ।
ਮਨੀ-ਲਾਂਡਰਿੰਗ-ਕੇਸ-ਸਬੰਧਤ-ਸ਼ਰਾਬ-ਪਾਲਿਸੀ-ਅਦਾਲਤ-ਕੇਜਰੀਵਾਲ-ਨੂੰ-ਮਾਰਚ-28 ਤੱਕ-ਰਿਮਾਂਡ ‘ਤੇ ਭੇਜਿਆ।