Home Uncategorized ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ...

ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ

41
0

to Chief Secretary of Punjab and DGP Punjab to send an immediate preliminary report and a detailed report Today regarding the entire event to apprise the commission.


ਚੰਡੀਗੜ੍ਹ, 23 ਮਾਰਚ ( ਰਾਜੇਸ਼ ਜੈਨ, ਭਗਵਾਨ ਭੰਗੂ) -ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ।
ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।

LEAVE A REPLY

Please enter your comment!
Please enter your name here