ਚੰਡੀਗੜ੍ਹ (ਭਗਵਾਨ ਭੰਗੂ) ਪੰਜਾਬ ਭਰ ਦੇ 11,700 ਹੋਣਹਾਰ ਵਿਦਿਆਰਥੀਆਂ ਲਈ ਵਿਦਿਅਕ ਮੌਕਿਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਸਕਾਲਰਸ਼ਿਪ ਪ੍ਰੋਗਰਾਮ ‘ਮੇਰੇ ਸ਼ਹਿਰ ਕੇ 100 ਰਤਨ’ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਲਾਂਚ ਕੀਤਾ ਗਿਆ।ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲਾਲਚੰਦ ਕਟਾਰੂਚੱਕ, ਸਾਬਕਾ ਮੰਤਰੀ ਪਰਗਟ ਸਿੰਘ ਸਮੇਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਵਿਦਿਆਰਥੀਆਂ ਦੀ ਵੱਡੀ ਮੱਦਦ ਕਰੇਗਾ।ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅਸੀਂ ਅਕੈਡਮੀ ਦੇ ਪੱਛੜੇ ਵਿਦਿਆਰਥੀਆਂ ਨੂੰ ਸਿੱਖਿਆ ਤੱਕ ਪਹੁੰਚ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਉੱਚਾ ਚੁੱਕਣ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦੇ ਹਾਂ।
ਲਾਲ ਚੰਦ ਕਟਾਰੂਚਕ ਨੇ ਕਿਹਾ: “ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਮੈਟਰੋ ਸ਼ਹਿਰਾਂ ਵਾਂਗ ਵਿਸ਼ਵ ਪੱਧਰੀ ਸਿੱਖਿਆ ਤੱਕ ਪਹੁੰਚ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ।”
ਕਰੈਕ ਅਕੈਡਮੀ ਦੇ ਸੰਸਥਾਪਕ, ਨੀਰਜ ਕਾਂਸਲ ਨੇ ਕਿਹਾ, “ਸਕਾਲਰਸ਼ਿਪ ਪ੍ਰੋਗਰਾਮ ਪੰਜਾਬ ਦੇ ਹਰੇਕ ਹਲਕੇ ਤੋਂ 100 ਵਧੀਆ ਵਿਦਿਆਰਥੀਆਂ ਦੀ ਚੋਣ ਕਰਨ ਲਈ ਤਿਆਰ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਵਿੱਚ ਕੁੱਲ 11,700 ਲਾਭਪਾਤਰੀ ਹੋਣਗੇ।” ਵਜ਼ੀਫ਼ਾ ਪ੍ਰੋਗਰਾਮ ਟੀਅਰ 3 ਅਤੇ ਟੀਅਰ 4 ਸ਼ਹਿਰਾਂ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ਦੀ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰੇਗਾ ਅਤੇ ਉਨ੍ਹਾਂ ਦੇ ਅਕਾਦਮਿਕ ਵਿਕਾਸ ਤੇ ਉੱਜਵਲ ਭਵਿੱਖ ਨੂੰ ਹੁਲਾਰਾ ਦੇਵੇਗਾ।
ਅਕੈਡਮੀ ਨੇ ਹਿਮਾਚਲ ਦੇ ਵਿਦਿਆਰਥੀਆਂ ਲਈ ਇਹ ਸਕਾਲਰਸ਼ਿਪ ਪ੍ਰੋਗਰਾਮ ਪਹਿਲਾਂ ਹੀ ਸ਼ੁਰੂ ਕੀਤਾ ਹੋਇਆ ਹੈ।
