ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਸਿੱਖ ਵਿਰਾਸਤ ਸੰਸਥਾ ਬਰੈਂਪਟਨ (ਕੈਨੇਡਾ) ਦੇ ਆਗੂ ਭਾਈ ਕੰਵਰ ਸਿੰਘ ਤੇ ਭਾਈ ਗੁਰਮਨਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖ ਮਾਮਲਿਆਂ ਅਤੇ ਧਰਮ ਦੇ ਪ੍ਰਸਾਰ ਪ੍ਰਚਾਰ ਲਈ ਵਿਚਾਰਾਂ ਕੀਤੀਆਂ।ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿੱਖ ਵਿਰਾਸਤ ਸੰਸਥਾ ਵੱਲੋਂ ਕੈਨੇਡਾ ਵਿਚ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਮਿਲ ਰਹੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ। ਭਾਈ ਕੰਵਰ ਸਿੰਘ ਨੇ ਦੱਸਿਆ ਕਿ ਸਿੱਖ ਵਿਰਾਸਤ ਸੰਸਥਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਤ ਹੁੰਦਿਆਂ ਕੈਨੇਡਾ ਅੰਦਰ ਅੰਮ੍ਰਿਤ ਸੰਚਾਰ ਸਮਾਗਮ ਕਰਵਾ ਕੇ ਸੰਗਤਾਂ ਨੂੰ ਸਿੱਖੀ ਨਾਲ ਜੋੜਿਆ ਜਾ ਰਿਹਾ ਹੈ।
