Home Uncategorized ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ

68
0


ਸ਼ਹੀਦ ਭਗਤ ਸਿੰਘ ਦਾ ਲੋਕ-ਪੱਖੀ ਪੱਤਰਕਾਰ ਦਾ ਅਕਸ ਖ਼ਾਸ ਮਨਸੂਬੇ ਤਹਿਤ ਸਾਹਮਣੇ ਨਹੀਂ ਆਉਣ ਦਿੱਤਾ – ਗਿੱਲ
ਰਾਏਕੋਟ, 23 ਮਾਰਚ (ਜਸਵੀਰ ਸਿੰਘ ਹੇਰਾਂ)ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੱਦੇ ‘ਤੇ ਸਥਾਨਕ ਨਗਰ ਕੌਂਸਲ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸੀਨੀਅਰ ਪੱਤਰਕਾਰ ਸੰਜੀਵ ਗੁਪਤਾ, ਬਲਵਿੰਦਰ ਸਿੰਘ ਲਿੱਤਰ ਅਤੇ ਕੰਵਰਪਾਲ ਆਹਲੂਵਾਲੀਆ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਜਥੇਬੰਦਕ ਸਕੱਤਰ ਸੰਤੋਖ ਗਿੱਲ ਨੇ ਕਿਹਾ ਕਿ ਇਕ ਮਨਸੂਬੇ ਤਹਿਤ ਸ਼ਹੀਦ ਭਗਤ ਸਿੰਘ ਦਾ ਇੱਕ ਖ਼ਾਸ ਤਰ੍ਹਾਂ ਦਾ ਅਕਸ ਬਣਾ ਕੇ ਲੋਕਾਂ ਸਾਹਮਣੇ ਪੇਸ਼ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਲੋਕ-ਪੱਖੀ ਚਿੰਤਕ ਅਤੇ ਸਥਾਪਤੀ ਵਿਰੋਧੀ ਪੱਤਰਕਾਰ ਦਾ ਪੱਖ ਜਾਣਬੁੱਝ ਕੇ ਆਮ ਲੋਕਾਂ ਤੋਂ ਲੁਕਾ ਕੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਲੋਕ-ਪੱਖੀ, ਵਚਨਬੱਧ ਅਤੇ ਬਹੁ-ਭਾਸ਼ੀ ਪੱਤਰਕਾਰ ਸੀ। ਉਨ੍ਹਾਂ ਇਸ ਖੇਤਰ ਵਿੱਚ ਨਵੇਂ ਸ਼ਾਮਲ ਹੋਣ ਵਾਲੇ ਪੱਤਰਕਾਰਾਂ ਨੂੰ ਅਜੋਕੇ ਦੌਰ ਵਿੱਚ ਲੋਕ-ਪੱਖੀ ਪੱਤਰਕਾਰੀ ਕਰਨ ਲਈ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੁਨੇਹਾ ਦਿੱਤਾ।ਸੰਤੋਖ ਗਿੱਲ ਨੇ ਪੱਤਰਕਾਰੀ ਦੇ ਖੇਤਰ ਵਿੱਚ ਬਹੁਤ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦਾ ਸੱਦਾ ਵੀ ਦਿੱਤਾ ਅਤੇ ਇੰਡੀਅਨ ਜਰਨਲਿਸਟ ਯੂਨੀਅਨ ਵੱਲੋਂ ਅੱਜ ਦੇ ਦਿਨ ਨੂੰ ਮੰਗ ਦਿਵਸ ਦੇ ਰੂਪ ਵਿੱਚ ਮਨਾਉਣ ਦੀ ਅਹਿਮੀਅਤ ਬਾਰੇ ਵੀ ਦੱਸਿਆ। ਪੱਤਰਕਾਰ ਚਰਨਜੀਤ ਸਿੰਘ ਢਿੱਲੋਂ, ਹਰਵਿੰਦਰ ਸਿੰਘ ਸੱਗੂ ਅਤੇ ਸੀਨੀਅਰ ਪੱਤਰਕਾਰ ਭਗਵਾਨ ਢਿੱਲੋਂ ਨੇ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਲੋਕ-ਪੱਖੀ ਪੱਤਰਕਾਰੀ ਲਈ ਪ੍ਰੇਰਿਆ। ਪੱਤਰਕਾਰ ਦਲਵਿੰਦਰ ਸਿੰਘ ਰਛੀਨ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਉਂਦੇ ਹੋਏ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਘੇਰਾ ਹੋਰ ਵਿਸ਼ਾਲ ਕਰਨ ਦਾ ਸੁਝਾਅ ਦਿੱਤਾ। ਲਾਗਲੇ ਬਰਨਾਲਾ ਜ਼ਿਲ੍ਹੇ ਦੇ ਪੱਤਰਕਾਰਾਂ ਨੇ ਗੁਰਪ੍ਰੀਤ ਸਿੰਘ ਅਣਖੀ ਦੀ ਅਗਵਾਈ ਵਿੱਚ ਸ਼ਮੂਲੀਅਤ ਕੀਤੀ।ਇਸ ਸੈਮੀਨਾਰ ਵਿਚ ਭੁਪਿੰਦਰ ਮੁਰਲੀ, ਅਮਰਜੀਤ ਸਿੰਘ ਧੰਜਲ, ਹਰਪ੍ਰੀਤ ਸਿੰਘ ਸਿੱਧੂ, ਗੁਰਚਰਨ ਸਿੰਘ ਹੂੰਝਣ, ਤੇਜਿੰਦਰ ਸਿੰਘ, ਜੀਐਸ ਚੰਦਰ, ਜਸਵੀਰ ਸਿੰਘ ਹੇਰਾਂ, ਪਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਅਣਖੀ ਸਮੇਤ ਬਰਨਾਲਾ ਜ਼ਿਲ੍ਹੇ ਦੇ ਪੱਤਰਕਾਰਾਂ ਸਾਥੀਆਂ ਨੇ ਸ਼ਮੂਲੀਅਤ ਕੀਤੀ।

LEAVE A REPLY

Please enter your comment!
Please enter your name here