Home Education ਡੀ.ਏ.ਵੀ. ਸੈਂਟਨਰੀ ਸਕੂਲ ਵਿਖੇ ਮਹਾਤਮਾ ਹੰਸਰਾਜ ਜੈਅੰਤੀ ਮਨਾਈ

ਡੀ.ਏ.ਵੀ. ਸੈਂਟਨਰੀ ਸਕੂਲ ਵਿਖੇ ਮਹਾਤਮਾ ਹੰਸਰਾਜ ਜੈਅੰਤੀ ਮਨਾਈ

75
0


ਜਗਰਾਉਂ,(ਲਿਕੇਸ ਸ਼ਰਮਾ)- ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਜਗਰਾਉਂ ਵਿਖੇ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਨ ਮਨਾਇਆ ਗਿਆ।ਇਸ ਮੌਕੇ ਅਧਿਆਪਕਾਂ ਵੱਲੋਂ ਮਹਾਤਮਾ ਜੀ ਦੇ ਜੀਵਨ ‘ਤੇ ਚਾਨਣਾ ਪਾਇਆ ਗਿਆ ਅਤੇ ਬੱਚਿਆਂ ਨੂੰ ਉਨ੍ਹਾਂ ਦੀ ਕੁਰਬਾਨੀ ਅਤੇ ਸੇਵਾ- ਭਾਵਨਾ ਤੋਂ ਜਾਣੂ ਕਰਵਾਇਆ ਗਿਆ।ਇਸ ਦੋਰਾਨ ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਸੁਣਾਈਆਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਤਸਵੀਰਾਂ ਰਾਹੀਂ ਉਹਨਾਂ ਦੇ ਜੀਵਨ ਸਿਧਾਂਤਾਂ ਨੂੰ ਬਿਆਨ ਕੀਤਾ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਬ੍ਰਿਜਮੋਹਨ ਬੱਬਰ ਨੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਂਦੇ ਹੋਏ ਦਸਿਆ ਕਿ ਪੂਰੇ ਭਾਰਤ ਵਿੱਚ ਡੀ.ਏ.ਵੀ ਸੰਸਥਾਵਾਂ ਦੀ ਸਥਾਪਨਾ ਵਿੱਚ ਮਹਾਤਮਾ ਹੰਸਰਾਜ ਜੀ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਉਨ੍ਹਾਂ ਦੀ ਸ਼ਖਸੀਅਤ ਮਹਾਨ ਹੈ।ਉਨ੍ਹਾਂ ਨੇ ਵੈਦਿਕ ਸਿਧਾਂਤਾਂ ਦੇ ਪ੍ਰਚਾਰ ਵਿਚ ਮਹੱਤਵਪੂਰਨ ਯੋਗਦਾਨ ਪਾਇਆ।ਪ੍ਰਿੰਸੀਪਲ ਬ੍ਰਿਜ ਮੋਹਨ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚੱਲਣ,ਜੀਵਨ ‘ਚ ਤਿਆਗ ਅਤੇ ਸਮਾਜ ਸੇਵਾ ਦੀ ਭਾਵਨਾ ਭਰਨ ਲਈ ਵੀ ਪ੍ਰੇਰਿਤ ਕੀਤਾ।

LEAVE A REPLY

Please enter your comment!
Please enter your name here