ਚੰਡੀਗੜ(ਰਾਜਨ ਜੈਨ)ਸਟੇਟ ਚੋਣ ਕਮਿਸ਼ਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ‘ਤੇ ਰੋਕ ਲਗਾ ਦਿੱਤੀ ਹੈ। ਜਾਣਕਾਰੀ ਮੁਤਾਬਕ ਸੂਬੇ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਟਰਾਂਸਪੋਰਟ ਵਿਭਾਗ ਵੱਲੋਂ ਯਾਤਰਾ ‘ਤੇ ਰੋਕ ਲਗਾ ਦਿੱਤੀ ਗਈ ਹੈ। ਚੇਤੇ ਰਹੇ ਕਿ ਇਸ ਸਕੀਮ ਤਹਿਤ ਹਰ ਵਿਧਾਨ ਸਭਾ ਹਲਕੇ ਤੋਂ 12 ਬੱਸਾਂ ਯਾਤਰੀਆਂ ਨੂੰ ਤੀਰਥ ਯਾਤਰਾ ‘ਤੇ ਲੈ ਕੇ ਜਾਂਦੀਆਂ ਸਨ।ਹੁਣ ਤਕ ਇਸ ਯੋਜਨਾ (Punjab Mukhyamantri Tirth Yatra Yojana) ਤਹਿਤ ਸੈਂਕੜੇ ਲੋਕ ਯਾਤਰਾ ਕਰ ਚੁੱਕੇ ਹਨ। ਕੇਂਦਰ ਨੇ ਤੀਰਥ ਯਾਤਰਾ ਲਈ ਰੇਲ ਗੱਡੀਆਂ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਨੂੰ ਪਿਛਲੇ ਸਾਲ 23 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਇਸ ਤੋਂ ਬਾਅਦ ਕੇਂਦਰ ਨੇ ਰੇਲ ਗੱਡੀਆਂ ਦੇਣ ਤੋਂ ਇਨਕਾਰ ਕਰ ਦਿੱਤਾ ਸੀ।ਬੱਸਾਂ ਰਾਹੀਂ ਯਾਤਰੀਆਂ ਨੂੰ ਰਾਜ ਦੇ ਅੰਦਰ ਅਤੇ ਹੋਰ ਸੂਬਿਆਂ ‘ਚ ਤੀਰਥ ਸਥਾਨਾਂ ‘ਤੇ ਲਿਜਾਇਆ ਜਾ ਰਿਹਾ ਹੈ। ਰਾਜ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਲਈ 25 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।ਭਗਵੰਤ ਮਾਨ-ਕੇਜਰੀਵਾਲ ਦੀਆਂ ਤਸਵੀਰਾਂ ਹਟਾਉਣ ਦੇ ਦਿੱਤੇ ਨਿਰਦੇਸ਼
ਦੂਜੇ ਪਾਸੇ ਸੂਬੇ ‘ਚ ਬਣੇ ਮੁਹੱਲਾ ਕਲੀਨਿਕਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਦੀਆਂ ਤਸਵੀਰਾਂ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੇ 13 ਸਰਕਲਾਂ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰਾਂ ਵੱਲੋਂ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਸ਼ਰਾਬ ਦਾ ਨਹੀਂ ਹੋਵੇਗਾ ਇਸਤੇਮਾਲ
ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਦੀ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਚੋਣ ਅਧਿਕਾਰੀ ਰੋਜ਼ਾਨਾ ਸ਼ਰਾਬ ਦੇ ਗੁਦਾਮਾਂ ਦੀ ਸੀਸੀਟੀਵੀ ਫੁਟੇਜ ਦੀ ਨਿਗਰਾਨੀ ਕਰਨਗੇ। ਬਿਨਾਂ ਲਾਇਸੈਂਸ ਜਾਂ ਪਰਮਿਟ ਦੇ ਗੁਦਾਮਾਂ ‘ਚੋਂ ਕੋਈ ਵੀ ਸ਼ਰਾਬ ਨਹੀਂ ਛੱਡੀ ਜਾਵੇਗੀ। ਰੋਜ਼ਾਨਾ ਦਾ ਰਿਕਾਰਡ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਭੇਜਿਆ ਜਾਵੇਗਾ।