ਚੰਡੀਗੜ੍ਹ, 26 ਮਾਰਚ (ਭਗਵਾਨ ਭੰਗੂ – ਲਿਕੇਸ਼ ਸ਼ਰਮਾ) : ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਮੌਜ਼ੂਦਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਕਾਂਗਰਸ ਨੂੰ ਅਲਵਿਦਾ ਆਖ ਕੇ ਅੱਜ ਭਾਜਪਾ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਦਿੱਲੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲਈ। ਕਾਂਗਰਸ ਵਿੱਚ ਉਹ ਵੱਡਾ ਚਿਹਰਾ ਮੰਨੇ ਜਾਂਦੇ ਹਨ। ਉਹ ਰਾਹੁਲ ਗਾਂਧੀ ਦੇ ਬਹੁਤ ਨੇੜੇ ਸਨ। ਉਹ ਲੁਧਿਆਣਾ ਤੋਂ ਦੋ ਵਾਰ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਸਨ।ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸੂਬੇ ਦੀ ਸਿਆਸਤ ਵਿੱਚ ਖਲਬਲੀ ਮਚ ਗਈ ਹੈ।ਰਵਨੀਤ ਬਿੱਟੂ ਭਾਜਪਾ ਦੇ ਕੇਂਦਰੀ ਆਗੂਆਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਦੱਸ ਦੇਈਏ ਕਿ ਰਵਨੀਤ ਬਿੱਟੂ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸਾਂਸਦ ਹਨ ਅਤੇ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ। ਪਰ ਅੱਜ ਬਿੱਟੂ ਕੇਂਦਰੀ ਆਗੂਆਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।ਰਵਨੀਤ ਬਿੱਟੂ ਨੇ ਮੰਗਲਵਾਰ ਸ਼ਾਮ ਨੂੰ ਭਾਜਪਾ ਦੀ ਮੈਂਬਰਸ਼ਿਪ ਲੈ ਲਈ। ਭਾਜਪਾ ਨੇਤਾ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਭਾਜਪਾ ਦਾ ਪਟਾਕਾ ਪਾ ਕੇ ਭਾਜਪਾ ‘ਚ ਸ਼ਾਮਲ ਕਰਵਾਇਆ। ਇਸ ਦੌਰਾਨ ਭਾਜਪਾ ਦੇ ਕਈ ਵੱਡੇ ਨੇਤਾ ਮੌਜੂਦ ਸਨ। ਇਸ ਤੋਂ ਬਾਅਦ ਕਾਂਗਰਸ ‘ਚ ਵੱਡਾ ਸਿਆਸੀ ਤੂਫਾਨ ਖੜ੍ਹਾ ਹੋ ਗਿਆ ਹੈ।
