ਹੰਡਿਆਇਆ (ਰੋਹਿਤ ਗੋਇਲ ) ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਬਰਨਾਲਾ ਦੇ ਹੰਡਿਆਇਆ ਕਸਬੇ ਨੇੜੇ ਮੰਗਲਵਾਰ ਨੂੰ ਹਾਈਵੇ ਦੇ ਓਵਰਬ੍ਰਿਜ ’ਤੇ ਇਕ ਟਰੱਕ ਚਾਲਕ ਜਸਪਾਲ ਸਿੰਘ ਨੇ ਇਕ ਮੋਟਰਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਜਿਸ ਕਾਰਨ ਮੋਟਰਸਾਈਕਲ ਟਰੱਕ ਦੇ ਹੇਠਾਂ ਦਬ ਗਿਆ ਤੇ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਲਾਈਵ ਵੀਡਿਓ ਵੀ ਸਾਹਮਣੇ ਆਈ ਹੈ, ਜਿਸ ’ਚ ਟਰੱਕ ਮੋਟਰਸਾਈਕਲ ’ਤੇ ਡਿੱਗਦਾ ਨਜ਼ਰ ਆ ਰਿਹਾ ਹੈ।ਪੁਲਿਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਚੰਡੀਗੜ੍ਹ ਹਾਈਵੇ ’ਤੇ ਇਕ ਹਾਦਸੇ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਨ੍ਹਾਂ ਮੌਕੇ ’ਤੇ ਆ ਕੇ ਦੇਖਿਆ ਤਾਂ ਟਰੱਕ ਚਾਲਕ ਨੇ ਇਕ ਮੋਟਰਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਟਰੱਕ ਹੇਠਾਂ ਦਬਿਆ ਹੋਇਆ ਹੈ, ਜਿਸ ਨੂੰ ਜੇਸੀਬੀ ਮਸ਼ੀਨ ਮੰਗਵਾਕੇ ਕੱਢਿਆ ਜਾਵੇਗਾ। ਫਿਲਹਾਲ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਤੇ ਇਸ ਸਬੰਧੀ ਟਰੱਕ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।