ਲੋਕ ਸਭਾ ਚੋਣਾਂ ਦਾ ਐਲਾਣ ਹੋਣ ਤੋਂ ਪਹਿਲਾਂ ਹੀ ਪੰਜਾਬ ਵਿਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚ ਗਠਜੋੜ ਦੀ ਸੁਗਬੁਗਾਬਟ ਸ਼ੁਰੂ ਹੋ ਗਈ ਸੀ। ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿਚ ਮੁੜ ਭਾਜਪਾ ਗਠਜੋੜ ਲਗ ਭਦ ਤੈਅ ਹੋਣ ਦੀਆਂ ਵੀ ਚਰਚਾਵਾਂ ਸ਼ੁਰੂ ਹੋ ਗਈਆਂ ਸਨ ਭਾਵੇਂ ਕਿ ਇਸ ਬਾਰੇ ਦੋਵਾਂ ਪਾਰਟੀਆਂ ਵਲੋਂ ਖੱੁਲ੍ਹੇ ਤੌਰ ਤੇ ਕੁਝ ਵੀ ਨਹੀਂ ਕਿਹਾ ਜਾ ਰਿਕਹਾ ਸੀ ਪਰ ਅੰਦਰ ਖਾਤੇ ਤੋਂ ਪੂਰੀਆਂ ਤਿਆਰੀਆਂ ਹੋ ਚੁੱਕੀਆਂ ਸਨ। ਉਸ ਲਈ ਸਮੇਂ ਸਮੇਂ ਤੇ ਬਕਾਇਦਾ ਗਰਾਊੰਡ ਵੀ ਤਿਆਰ ਕੀਤੀ ਗਈ। ਜਿਸ ਵਿਚ ਸੰਯੁਕਤ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਡਸਾ ਦਾ ਨਾਟਕੀ ਢੰਗ ਨਾਲ ਅਕਾਲੀ ਦ ਬਾਦਲ ਵਿਚ ਫਿਰ ਤੰ ਸ਼ਾਮਲ ਹੋਣਾ ਵੀ ਇਕ ਮੰਨਿਆ ਜਾ ਰਿਹਾ ਸੀ। ਉਸਤੋਂ ਬਾਅਦ ਹੁਣ ਪਿਛਲੇ ਕੁਝ ਦਿਨਾਂ ਤੋਂ ਭਾਜਪਾ ਨੇ ਸਿੱਧੇ ਤੌਰ ’ਤੇ ਕਹਿਣਾ ਸ਼ੁਰੂ ਕਰ ਦਿੱਤਾ ਸੀ ਕਿ ਪੰਜਾਬ ’ਚ ਅਕਾਲੀ ਦਲ ਨਾਲ ਗਠਜੋੜ ਲਗਭਗ ਤੈਅ ਹੈ ਅਤੇ ਸੀਟਾਂ ਦੀ ਵੰਡ ’ਤੇ ਗੱਲਬਾਤ ਚੱਲ ਰਹੀ ਹੈ। ਪਰ ਇਸ ਦੌਰਾਨ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਪੱਸ਼ਟ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ ਦੇ ਮੁੱਖ ਮੁੱਦਿਆਂ ਬਾਰੇ ਸਿਧਾਂਤਾਂ ’ਤੇ ਚੱਲੇਗੀ। ਜੇਕਰ ਭਾਜਪਾ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਨੂੰ ਹੱਲ ਕਰਦੀ ਹੈ ਤਾਂ ਹੀ ਭਾਜਪਾ ਨਾਲ ਗਠਜੋੜ ਕੀਤਾ ਜਾਵੇਗਾ। ਕੋਰ ਕਮੇਟੀ ਦੀ ਮੀਟਿੰਗ ਵਿਚ ਕੀਤੇ ਗਏ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਇਕ ਲਕੀਰ ਖਿੱਚ ਦਿੱਤੀ। ਜਿਸ ਤੋਂ ਬਾਅਦ ਨਵੀਂ ਸਥਿਤੀ ਮੁਤਾਬਕ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਤੋਂ ਬਾਅਦ ਮੰਗਲਵਾਰ ਨੂੰ ਗਠਜੋੜ ਹੋਣ ਤੋਂ ਸਪੱਸ਼ਟ ਜਵਾਬ ਦਿੱਤਾ ਗਿਆ ਹੈ। ਦੋਵਾਂ ਪਾਰਟੀਆਂ ਨੇ ਪੰਜਾਬ ਵਿੱਚ ਆਪੋ-ਆਪਣੇ ਪੱਧਰ ’ਤੇ ਸਾਰੀਆਂ ਸੀਟਾਂ ’ਤੇ ਚੋਣ ਲੜਨ ਦਾ ਐਲਾਨ ਕਰ ਦਿੱਤਾ। ਅਕਾਲੀ ਦਲ ਵਲੋਂ ਮੁੱਖ ਫੋਕਸ ਪੰਜਾਬ ਦੇ ਬੰਦੀ ਸਿੰਘਾਂ ਦੀ ਰਿਹਾਈ, ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਫੈਸਲਾ ਅਤੇ ਕਿਸਾਨਾਂ ਦੀਆਂ ਮੰਗਾਂ ਸੰਬੰਧੀ ਸਾਰੇ ਮੁੱਦਿਆਂ ’ਤੇ ਕੀਤਾ ਗਿਆ ਹੈ। ਜੇਕਰ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਨਹੀਂ ਹੋਇਆ ਤਾਂ ਸਪੱਸ਼ਟ ਹੈ ਕਿ ਭਾਜਪਾ ਨੇ ਅਕਾਲੀ ਦਲ ਦੀ ਇਸ ਸੰਬੰਧੀ ਕੋਈ ਵੀ ਗੱਲ ਮੱਨਣ ਤੋਂ ਕੋਰਾ ਇਨਕਾਰ ਕਰ ਦਿਤਾ। ਇਸ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਭਾਜਪਾ ਇਨ੍ਹਾਂ ਮੁੱਦਿਆਂ ’ਤੇ ਕੋਈ ਕਦਮ ਨਹੀਂ ਚੁੱਕਣਾ ਚਾਹੁੰਦੀ। ਭਾਵੇਂ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਕਿਸਾਨਾਂ ਨਾਲ ਕਈ ਮੀਟਿੰਗਾਂ ਕਰਨ ਅਤੇ ਕਈ ਵਾਰ ਗੱਲਬਾਤ ਕਰਨ ਦੇ ਪ੍ਰੋਗਰਾਮ ਬਣਾਏ ਗਏ ਸਨ, ਪਰ ਉਸ ਸਮੇਂ ਵੀ ਭਾਜਪਾ ਦੀਆਂ ਕੇਂਦਰੀ ਟੀਮਾ ਕਿਸਾਨਾ ਨਾਲ ਗੱਲਬਾਤ ਕਰਕੇ ਕਿਸੇ ਵੀ ਨਤੀਜੇ ਤੇ ਨਹੀਂ ਪਹੁੰਚ ਸਕੀਆਂ ਅਤੇ ਮਜਬੂਰੀ ਵਿਚ ਕਿਸਾਨਾਂ ਵਲੋਂ ਅੰਦੋਲਨ ਨੂੰ ਜਾਰੀ ਰੱਖਮ ਦਾ ਐਲਾਨ ਕਰਨਾ ਪਿਆ, ਜੋ ਕਿ ਹੁਣ ਤੱਕ ਨਿਰੰਤਰ ਜਾਰੀ ਹੈ। ਭਾਜਪਾ ਵੋਲੰ ਚੋਣਾਂ ਦੇ ਐਲਾਨ ਹੋਣ ਤੋਂ ਪਹਿਲਾਂ ਤਾਂ ਕੁਝ ਕਦਮ ਉਠਾਏ ਜਾ ਸਕਦੇ ਸਨ ਪਰ ਹੁਣ ਚੋਣ ਜਾਬਤਾ ਲਾਗੂ ਹੋਣ ਕਾਰਨ ਉਹ ਕਿਸੇ ਵੀ ਮੁੱਦੇ ਤੇ ਕੁਝ ਨਹੀਂ ਕਰ ਸਕਦੀ ਅਤੇ ਇਹ ਵੀ ਸਪਸ਼ੱਟ ਹੋ ਗਿਆ ਹੈ ਕਿ ਚੋਣਾਂ ਤੋਂ ਬਾਅਦ ਵੀ ਜੇਕਰ ਭਾਜਪਾ ਸੱਤਾ ਵਿਚ ਆ ਜਾਂਦੀ ਹੈ ਤਾਂ ਪੰਜਾਬ ਦੇ ਇਨ੍ਹਾਂ ਮੁੱਦਿਆਂ ਤੇ ਕੋਈ ਆਸ ਨਹੀਂ ਕੀਤੀ ਜਾ ਸਕਦੀ। ਇਸ ਲਈ ਕਿਸਾਨਾਂ ਅਤੇ ਪੰਜਾਬ ਵਾਸੀਆਂ ਨੂੰ ਹੁਣ ਭੁੱਲ ਜਾਣਾ ਚਾਹੀਦਾ ਹੈ। ਕਿ ਜੇਕਰ ਭਾਜਪਾ ਦੀ ਸਰਕਾਰ ਕਦੇ ਵੀ ਇਨ੍ਹਾਂ ਦੇ ਪੱਖ ਵਿਚ ਨਹੀਂ ਖੜ੍ਹੀ ਹੋ ਸਕਦੀ। ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਭਾਜਪਾ ਦੇ ਨਾਲ ਗਠਜੋੜ ਹੋਣ ਦੀ ਸੂਰਤ ਵਿਚ ਭਾਜਪਾ ਨੂੰ ਚੋਣਾਂ ਵਿੱਚ ਇਸ ਦਾ ਫਾਇਦਾ ਜ਼ਰੂਰ ਮਿਲ ਸਕਦਾ ਸੀ ਪਰ ਅਕਾਲੀ ਦਲ ਨੂੰ ਕੋਈ ਵੀ ਸਿਆਸੀ ਲਾਭ ਨਹੀਂ ਸੀ ਮਿਲਣਾ। ਅਕਾਲੀ ਦਲ ਖਿਲਾਫ ਪੰਜਾਬ ਵਾਸੀਆਂ ਦੇ ਗੁੱਸੇ ਨੂੰ ਖਤਮ ਕਰਨ ਲਈ ਅਕਾਲੀ ਦਲ ਨੂੰ ਹੋਰ ਵੀ ਕਈ ਸਖਤ ਫੈਸਲੇ ਲੈਣੇ ਪੈਣਗੇ। ਜਿਸ ਤਰ੍ਹਾਂ ਅੱਜ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ ਨਾ ਕਰਨ ਦਾ ਐਲਾਨ ਕੀਤਾ ਹੈ, ਉਨ੍ਹਾਂ ਦਾ ਇਹ ਫੈਸਲਾ ਸ਼ਲਾਘਾਯੋਗ ਅਤੇ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਲਈ ਲਾਭਦਾਇਕ ਸਿੱਧ ਹੋਵੇਗਾ। ਭਾਵੇਂ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਸ਼ਫੋਮਣੀ ਅਕਾਲੀ ਦਲ ਨੂੰ ਉਮੀਦ ਮੁਤਾਬਕ ਕਾਮਯਾਬੀ ਨਹੀਂ ਮਿਲੇਗੀ ਪਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਹ ਮੁੜ ਉੱਭਰ ਕੇ ਸਾਹਮਣੇ ਆ ਸਕੇਗਾ। ਜੇਕਰ ਇਸ ਵਾਰ ਲੋਕ ਸਭਾ ਚੋਣਾਂ ਭਾਜਪਾ ਨਾਲ ਗਠਜੋੜ ਕਰਕੇ ਲੜੀਆਂ ਜਾਂਦੀਆਂ ਤਾਂ ਪੰਜਾਬ ਵਿਚ ਹਮੇਸ਼ਾ ਲਈ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਤਰ੍ਹਾਂ ਬੈਕਫੁੱਟ ਤੇ ਆ ਜਾਂਦਾ। ਪਰ ਹੁਣ ਭਾਜਪਾ ਨਾਲੋਂ ਅਲੱਗ ਚੋਣ ਲੜਣ ਦਾ ਫੈਸਲਾ ਸ਼੍ਰੋਮਣੀ ਅਕਾਲੀ ਦਲ ਲਈ ਸੰਜੀਵਨੀ ਬੂਟੀ ਸਾਬਿਤ ਹੋਵੇਗਾ ਜੋ ਫਿਰ ਤੋਂ ਅਕਾਲੀ ਦਲ ਨੂੰ ਖੜ੍ਹਾ ਹੋਣ ਵਿਚ ਸਹਾਈ ਸਿੱਧ ਹੋਵੇਗਾ।
ਹਰਵਿੰਦਰ ਸਿੰਘ ਸੱਗੂ ।