Home Uncategorized ਆਬਕਾਰੀ ਅਤੇ ਪੁਲਿਸ ਵਲੋਂ ਸਿੱਧਵਾਂ ਬੇਟ ਇਲਾਕੇ ਵਿੱਚੋਂ 24100-ਲੀਟਰ ਲਾਹਣ ਬਰਾਮਦ

ਆਬਕਾਰੀ ਅਤੇ ਪੁਲਿਸ ਵਲੋਂ ਸਿੱਧਵਾਂ ਬੇਟ ਇਲਾਕੇ ਵਿੱਚੋਂ 24100-ਲੀਟਰ ਲਾਹਣ ਬਰਾਮਦ

37
0


ਲੁਧਿਆਣਾ/ ਜਗਰਾਓ ,26 ਮਾਰਚ ( ਜਗਰੂਪ ਸੋਹੀ, ਬੌਬੀ ਸਹਿਜ਼ਲ)- ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ‘ਤੇ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਕਸਾਈਜ਼ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਨੇ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਨੇੜੇ ਕੰਨੀਆਂ ਅਤੇ ਸ਼ੇਰੇਵਾਲਾ ਵਿਖੇ 24,100 ਲੀਟਰ ਲਾਹਣ ਬਰਾਮਦ ਕੀਤੀ।
ਜਗਰਾਓਂ ਪੁਲੀਸ ਦੇ ਡੀਐਸਪੀ ਜਸਜੋਤ ਸਿੰਘ, ਆਬਕਾਰੀ ਅਧਿਕਾਰੀ ਹਰਜੋਤ ਸਿੰਘ ਦੀ ਅਗਵਾਈ ਹੇਠ ਇੱਕ ਸਾਂਝੀ ਟੀਮ ਨੇ ਐਕਸਾਈਜ਼ ਇੰਸਪੈਕਟਰ ਅਤੇ 30 ਪੁਲੀਸ ਮੁਲਾਜ਼ਮਾਂ ਦੇ ਨਾਲ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਵਿੱਚ ਸਤਲੁਜ ਦੇ ਕੰਢੇ ਛਾਪੇਮਾਰੀ ਕੀਤੀ।
ਸਹਾਇਕ ਕਮਿਸ਼ਨਰ ਆਬਕਾਰੀ ਲੁਧਿਆਣਾ ਪੱਛਮੀ ਇੰਦਰਜੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਇਲਾਕੇ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਟੀਮ ਨੇ ਵੱਡੀਆਂ ਪੌਲੀਥੀਨ ਤਰਪਾਲਾਂ ਵਿੱਚ ਸਟੋਰ ਕੀਤੀ 24000 ਲੀਟਰ ਲਾਹਣ ਬਰਾਮਦ ਕੀਤੀ। ਤਸਕਰਾਂ ਨੇ ਪੋਲੀਥੀਨ ਦੀਆਂ ਤਰਪਾਲਾਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਸਤਲੁਜ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਦਰਿਆ ਦੇ ਕੰਢੇ ਲਾਹਣ ਛੁਪਾ ਕੇ ਨਾਜਾਇਜ਼ ਸ਼ਰਾਬ ਕੱਢਦੇ ਸਨ। ਉਨ੍ਹਾਂ ਦੱਸਿਆ ਕਿ ਇੱਕ ਘਰ ਵਿੱਚ ਜ਼ਮੀਨਦੋਜ਼ ਖੋਦਾਈ ਵਿੱਚ 100 ਲੀਟਰ ਲਾਹਣ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪੋਲੀਥੀਨ ਤਰਪਾਲਾਂ ਵਿੱਚ ਪਾਈ ਗਈ 24000 ਲੀਟਰ ਲਾਹਣ ਨੂੰ ਲਾਵਾਰਿਸ ਕਰਕੇ ਨਸ਼ਟ ਕਰ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਏ.ਈ.ਟੀ.ਸੀ ਇੰਦਰਜੀਤ ਸਿੰਘ ਨਾਗਪਾਲ ਨੇ ਕਿਹਾ ਕਿ ਅਸੀਂ ਸਤਲੁਜ ਦੇ ਨੇੜੇ ਪੈਂਦੇ ਪਿੰਡਾਂ ਵਿੱਚ ਆਪਣੀ ਤਲਾਸ਼ੀ ਮੁਹਿੰਮ ਜਾਰੀ ਰੱਖਾਂਗੇ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਲੁਧਿਆਣਾ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਕਿਉਂਕਿ ਚੋਣਾਂ ਦੌਰਾਨ ਸ਼ਾਂਤਮਈ ਮਾਹੌਲ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

LEAVE A REPLY

Please enter your comment!
Please enter your name here