Home Uncategorized ਫਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਨੂੰ ਆਪਣੇ ਨਾਲ ਲੈ ਗਈ ਈਡੀ ਦੀ...

ਫਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਨੂੰ ਆਪਣੇ ਨਾਲ ਲੈ ਗਈ ਈਡੀ ਦੀ ਟੀਮ

37
0


ਫਿਰੋਜ਼ਪੁਰ (ਭੰਗੂ) ਦੇਸ਼ ਭਰ ‘ਚ ਚੱਲ ਰਹੀਆਂ ਈਡੀ ਦੀਆਂ ਸਿਆਸੀ ਛਾਪੇਮਾਰੀਆਂ ਤੋਂ ਬਾਅਦ ਬੁੱਧਵਾਰ ਸਵੇਰ ਤੋਂ ਹੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਘਰ ਈਡੀ ਵੱਲੋਂ ਛਾਪੇਮਾਰੀ ਜਾਰੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਬਾਅਦ ਈਡੀ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਹੈ। ਹਾਲਾਂਕਿ ਇਹ ਪਤਾ ਨਹੀਂ ਚੱਲ ਸਕਿਆ ਕਿ ਧੀਮਾਨ ਨੂੰ ਪਟਿਆਲਾ ਸਥਿਤ ਰਿਹਾਇਸ਼ ਲਿਜਾਇਆ ਜਾ ਰਿਹਾ ਹੈ ਜਾਂ ਚੰਡੀਗੜ੍ਹ ਸਥਿਤ ਈਡੀ ਦੇ ਦਫ਼ਤਰ।ਜ਼ਿਕਰਯੋਗ ਹੈ ਕਿ ਐਕਵਾਇਰ ਕੀਤੀ ਜ਼ਮੀਨ ‘ਚ ਅਮਰੂਦ ਦੇ ਬਾਗ ਦਿਖਾ ਕੇ ਕਰੋੜਾਂ ਰੁਪਏ ਗਬਨ ਕਰਨ ਦੇ ਦੋਸ਼ ਹੇਠ ਕੁਝ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਬੁੱਧਵਾਰ ਸਵੇਰੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਦੀ ਖਬਰ ਮਿਲਦਿਆਂ ਹੀ ਮੀਡੀਆ ਕਰਮੀ ਡੀਸੀ ਫਿਰੋਜ਼ਪੁਰ ਦੀ ਰਿਹਾਇਸ਼ ਦੇ ਬਾਹਰ ਇਕੱਤਰ ਹੋਣਾ ਸ਼ੁਰੂ ਹੋ ਗਏ, ਪਰ ਈਡੀ ਟੀਮ ਵੱਲੋਂ ਸਖ਼ਤੀ ਇਸ ਕਦਰ ਕੀਤੀ ਜਾ ਰਹੀ ਹੈ ਕਿ ਕਿਸੇ ਤਰ੍ਹਾਂ ਦੀ ਕੋਈ ਤਸਵੀਰ ਤਕ ਸਾਹਮਣੇ ਨਹੀਂ ਆਈ।

LEAVE A REPLY

Please enter your comment!
Please enter your name here