ਬਟਾਲਾ(ਭਗਵਾਨ ਭੰਗੂ)ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਖੇਤਾਂ ‘ਚੋਂ ਨਾਜਾਇਜ਼ ਮਾਈਨਿੰਗ ਕਰ ਰਹੇ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਖੇਤਾਂ ‘ਚੋਂ ਪੋਪਲਾਈਨ ਮਸ਼ੀਨ ਅਤੇ ਇੱਕ ਟਿੱਪਰ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਪੁਲਿਸ ਨੇ ਦੋਵਾਂ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਐੱਸਐੱਚਓ ਮਨਜੀਤ ਸਿੰਘ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਉਪ ਮੰਡਲ ਬਟਾਲਾ ਦੇ ਜੇਈ ਹਰਪ੍ਰਰੀਤ ਸਿੰਘ ਦੀ ਸ਼ਕਿਾਇਤ ‘ਤੇ ਨਵਾਂ ਰੰਗੜ ਰੰਗੜ ਵਿਖੇ ਜਾ ਕੇ ਦੇਖਿਆ ਤਾਂ ਇੱਕ ਖੇਤਾ ‘ਚੋਂ ਮਿੱਟੀ ਦੀ ਨਜਾਇਜ਼ ਮਾਈਨਿੰਗ ਹੋ ਰਹੀ ਸੀ। ਉਹਨਾਂ ਦੱਸਿਆ ਕਿ ਖੇਤਾਂ ‘ਚੋਂ ਪੁੱਟੀ ਜਾ ਰਹੀ ਮਿੱਟੀ ਦੇ ਸਬੰਧ ‘ਚ ਮਾਈਨਿੰਗ ਵਿਭਾਗ ਵੱਲੋਂ ਕੋਈ ਵੀ ਪਰਮਿਟ ਨਹੀਂ ਲਿਆ ਗਿਆ ਸੀ। ਉਹਨਾਂ ਨੇ ਮੌਕੇ ਤੋਂ ਇੱਕ ਟਿੱਪਰ ਅਤੇ ਪੋਪਲਾਈਨ ਮਸ਼ੀਨ ਨੂੰ ਕਬਜ਼ੇ ‘ਚ ਲੈ ਲਿਆ ਹੈ। ਉਹਨਾਂ ਦੱਸਿਆ ਕਿ ਨਜਾਇਜ਼ ਮਾਇਨਿੰਗ ਦੇ ਸਬੰਧ ‘ਚ ਦੋ ਵਿਅਕਤੀਆਂ ਲਖਬੀਰ ਸਿੰਘ ਵਾਸੀ ਹੀਰ ਅਤੇ ਅਮਿਤ ਕੁਮਾਰ ਵਾਸੀ ਬਿਹਾਰ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਦੋਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ। ਐੱਸਐੱਚਓ ਮਨਜੀਤ ਸਿੰਘ ਨੇ ਦੱਸਿਆ ਕਿ ਮਾਈਨਿੰਗ ਐਕਟ ਦੇ ਅਧੀਨ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਇੱਕ ਟਿੱਪਰ ਅਤੇ ਪੋਪਲਾਈਨ ਮਸ਼ੀਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ।