ਗੁਰਦਾਸਪੁਰ (ਰਾਜਨ ਜੈਨ) ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਪਿੰਡ ਰਸੂਲਪੁਰ ਗਰੋਟੀਆ ਜਿਲ੍ਹਾ ਗੁਰਦਾਸਪੁਰ ਵੱਲੋਂ ਪ੍ਰਧਾਨ ਅਨਿਲ ਕੁਮਾਰ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਵੈਲਫੇਅਰ ਸੁਸਾਇਟੀ ਦੀਨਾਨਗਰ ਵੱਲੋ ਲਗਾਏ ਗਏ ਬਲੱਡ ਕੈਂਪ ਵਿੱਚ ਹਿੱਸਾ ਲੈਂਦਿਆ ਸੁਸਾਇਟੀ ਮੈਂਬਰਾਂ ਵੱਲੋਂ ਖੂਨ ਦਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਅਨਿਲ ਕੁਮਾਰ ਨੇ ਨੌਜਾਵਾਨਾਂ ਨੂੰ ਅਜਿਹੀਆਂ ਸੰਸਥਾਵਾਂ ਨਾਲ ਜੁੜ ਕੇ ਸਮਾਜ ਭਲਾਈ ਦੇ ਕੰਮ ਕਰਨ ਲਈ ਪੇ੍ਰਿਤ ਕੀਤਾ। ਉਨਾਂ੍ਹ ਕਿਹਾ ਕਿ ਨੌਜਵਾਨਾਂ ਵੱਲੋਂ ਇਸ ਤਰਾਂ੍ਹ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਨਾਲ ਸਮਾਜ ਨੂੰ ਸਹੀ ਦਿਸ਼ਾ ਮਿਲੇਗੀ। ਇਸ ਮੌਕੇ ਪ੍ਰਧਾਨ ਅਨਿਲ ਕੁਮਾਰ, ਰਿੰਪਲ ਕੁਮਾਰ, ਮਨਜੀਤ ਕੁਮਾਰ,ਸ਼ਾਮ ਲਾਲ, ਗੁਰਦੇਵ ਰਾਜ ਨੇ ਖੂਨ ਦਾਨ ਕੀਤਾ।