ਗੁਰੂ ਕਾ ਬਾਗ (ਭਗਵਾਨ ਭੰਗੂ) ਪੁਲਿਸ ਝੰਡੇਰ ਥਾਣੇ ਅਧੀਨ ਪੈਂਦੇ ਪਿੰਡ ਕੰਦੋਵਾਲੀ ਵਿਖੇ ਇੱਕ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੀ ਮਾਂ, ਭਰਜਾਈ ਅਤੇ ਢਾਈ ਸਾਲ ਦੇ ਭਤੀਜੇ ਦਾ ਬੇਹਰਿਮੀ ਨਾਲ ਕਤਲ ਕਰ ਦਿੱਤਾ। ਦੋਸ਼ੀ ਨੇ ਕਤਲ ਕਰਨ ਤੋਂ ਬਾਅਦ ਖੁਦ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਤੇਜ਼ਧਾਰ ਹਥਿਆਰ ਬਰਾਮਦ ਕਰਕੇ ਉਸ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੇ ਰਾਤ ਕਰੀਬ ਡੇਢ ਵਜੇ ਪਹਿਲਾਂ ਆਪਣੀ ਮਾਂ ਦੇ ਸਿਰ ਵਿਚ ਦਾਤਰ ਮਾਰਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਬਾਅਦ ਵਿੱਚ ਸਵੇਰੇ 4 ਵਜੇ ਜਦ ਉਸਦੀ ਭਾਬੀ ਨੇ ਦਰਵਾਜਾ ਖੋਲ੍ਹਿਆ ਤਾਂ ਉਸਨੂੰ ਅਤੇ ਭਤੀਜੇ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਖ਼ੁਦ ਪੁਲਿਸ ਥਾਣਾ ਝੰਡੇਰ ਵਿਖੇ ਪੇਸ਼ ਹੋਣ ਗਿਆ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ ਭਤੀਜਾ ਸਮਰਥ ਢਾਈ ਸਾਲ ਵਜੋਂ ਹੋਈ ਹੈ। ਮੁਲਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਕੰਦੋਵਾਲੀ ਵਜੋਂ ਹੋਈ ਹੈ। ਮੁਲਜ਼ਮ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ ਅਤੇ ਉਹ ਆਪਣੇ ਨਾਨਕੇ ਘਰ ਰਹਿ ਰਹੀ ਸੀ। ਇਸ ਗੱਲ ਨੂੰ ਲੈ ਕੇ ਉਹ ਕਾਫੀ ਚਿੰਤਤ ਵੀ ਸੀ। ਮ੍ਰਿਤਕ ਮੁਲਜ਼ਮ ਦਾ ਭਰਾ ਦੁਬਈ ਵਿੱਚ ਕੰਮ ਕਰਦਾ ਹੈ। ਨੂੰ ਵੀ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ।ਮੌਕੇ ’ਤੇ ਪੁੱਜੇ ਡੀਐਸਪੀ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਥਾਣਾ ਝੰਡੇਰ ਦੇ ਇੰਚਾਰਜ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਨੇ ਆਪਣੀ ਮਾਂ, ਭਰਜਾਈ ਅਤੇ ਭਤੀਜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦਾ ਆਪਣੀ ਪਤਨੀ ਨਾਲ ਲੜਾਈ ਚੱਲ ਰਹੀ ਸੀ ਅਤੇ ਉਹ ਆਪਣੇ ਦੋ ਬੱਚਿਆਂ ਨਾਲ ਆਪਣੇ ਪੇਕੇ ਘਰ ਗਈ ਹੋਈ ਸੀ।ਇਸ ਮਾਮਲੇ ਨੂੰ ਲੈ ਕੇ ਮੁਲਜ਼ਮ ਪਰੇਸ਼ਾਨ ਸੀ। ਉਨ੍ਹਾਂ ਕਿਹਾ ਕਿ ਨਸ਼ੇ ਵਰਗੀ ਕੋਈ ਚੀਜ਼ ਸਾਹਮਣੇ ਨਹੀਂ ਆਈ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦਾ ਆਪਣੇ ਪਰਿਵਾਰ ਨਾਲ ਝਗੜਾ ਚਲਦਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।