ਚੰਡੀਗੜ੍ਹ(ਭੰਗੂ)ਲੋਕ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਮੰਥਨ ਕੀਤਾ। ਉਨ੍ਹਾਂ ਨੇ ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਨੂੰ ਲੈ ਕੇ ਮੁੱਖ ਮੰਤਰੀ ਨੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੇ ਸਾਰੇ ਵਿਧਾਇਕ ਮੀਟਿੰਗ ‘ਚ ਮੌਜੂਦ ਰਹੇ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀ. ਪੀ. ਵੀ ਮੌਜੂਦ ਰਹੇ। ਇਸ ਦੌਰਾਨ ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਿਆ ਤੇ ਚੋਣ ਦੀ ਰਣਨੀਤੀ ਨੂੰ ਲੈ ਕੇ ਚਰਚਾ ਕੀਤੀ। ਮੁੱਖ ਮੰਤਰੀ ਨੇ ਸਾਰਿਆਂ ਨੂੰ ਸਰਕਾਰ ਦੇ ਲੋਕ ਪੱਖੀ ਫੈਸਲੇ ਲੋਕਾਂ ‘ਚ ਲੈ ਕੇ ਜਾਣ ਲਈ ਕਿਹਾ।