ਬਟਾਲਾ (ਭੰਗੂ) ਬਟਾਲਾ ਪੁਲਿਸ ਨੇ ਬੀਤੀ ਦੇਰ ਰਾਤ ਕਾਰ ਸਵਾਰ ਪਤੀ ਪਤਨੀ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 27 ਲੱਖ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ। ਫੜੇ ਗਏ ਮੁਲਜ਼ਮਾਂ ਦੀ ਪੁਲਿਸ ਨੇ ਕਾਰ ਵੀ ਕਬਜ਼ੇ ਚ ਲੈ ਲਈ ਹੈ। ਪੁਲਿਸ ਸੂਤਰਾਂ ਅਨੁਸਾਰ ਬੀਤੀ ਦੇਰ ਰਾਤ ਅੰਮ੍ਰਿਤਸਰ ਗੁਰਦਾਸਪੁਰ ਪਠਾਨਕੋਟ ਹਾਈਵੇ ਤੇ ਸਥਿਤ ਪਿੰਡ ਸੈਦ ਮੁਬਾਰਕ ਨੇੜੇ ਨਾਕਾ ਲਗਾਇਆ ਹੋਇਆ ਸੀ ਕਿ ਇੱਕ ਕਾਰ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 27 ਲੱਖ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ ਹੈ। ਹਾਲਾਂਕਿ ਇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕੁਝ ਸਮੇਂ ਬਾਅਦ ਵੇਰਵਾ ਦੇਣ ਦੀ ਗੱਲ ਕਹੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪਛਾਣ ਸੁਖਬੀਰ ਸਿੰਘ ਅਤੇ ਉਸਦੀ ਪਤਨੀ ਗੁਰਇੰਦਰ ਕੌਰ ਵਾਸੀ ਤਰਸਿਕਾ ਵਜੋਂ ਹੋਈ ਹੈ। ਫੜੇ ਗਏ ਮੁਲਜ਼ਮਾਂ ਤੋਂ ਪੁਲਿਸ ਹੋਰ ਵੇਰਵੇ ਇਕੱਤਰ ਕਰ ਰਹੀ ਹੈ ਕਿ ਇਹ ਜਾਅਲੀ ਕਰੰਸੀ ਦਾ ਧੰਦਾ ਕਦੋਂ ਤੋ ਕੀਤਾ ਜਾ ਰਿਹਾ ਸੀ ਅਤੇ ਇਸ ਵਿੱਚ ਕੌਣ ਕੌਣ ਸ਼ਾਮਿਲ ਹਨ।