ਜਗਰਾਉਂ, 5 ਅਪ੍ਰੈਲ (ਭਗਵਾਨ ਭੰਗੂ )-ਅੱਜ ਜਗਰਾਉਂ ਆ ਰਹੀ ‘ਪੰਜਾਬ ਬਚਾਓ ਯਾਤਰਾ’ ਦਾ ਥਾਂ-ਥਾਂ ਭਰਵਾਂ ਸਵਾਗਤ ਹੋਵੇਗਾ | ਯਾਤਰਾ ਨੂੰ ਕਾਮਯਾਬ ਬਣਾਉਣ ਲਈ ਹਲਕਾ ਇੰਚਾਰਜ ਐਸ. ਆਰ. ਕਲੇਰ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਲਗਾਤਾਰ ਵੱਖ-ਵੱਖ ਮੀਟਿੰਗਾਂ ਅਤੇ ਵਾਰਡਾਂ ‘ਚ ਮੀਟਿੰਗ ਕੀਤੀਆਂ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ | ਅਨਾਰਕਲੀ ਬਾਜ਼ਾਰ ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ ਦੀ ਦੁਕਾਨ ‘ਤੇ ਹੋਈ ਮੀਟਿੰਗ ‘ਚ ਹਲਕਾ ਇੰਚਾਰਜ ਐਸ. ਆਰ. ਕਲੇਰ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਵਰਕਰਾਂ ਨਾਲ ਵਿਚਾਰਾਂ ਕੀਤੀਆਂ | ਇਸ ਮੌਕੇ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਸਬੰਧੀ ਹਲਕੇ ਦੇ ਹੀ ਨਹੀਂ, ਬਲਕਿ ਪੰਜਾਬ ਦੇ ਲੋਕਾਂ ਵਿਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਅਤੇ ਸਾਰੇ ਹੀ ਸੂਬਾ ਵਾਸੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਬਚਾਓ ਯਾਤਰਾ ਅੱਜ 6 ਅਪ੍ਰੈਲ ਨੂੰ ਜਗਰਾਉਂ ਦੇ ਲਾਗਲੇ ਪਿੰਡ ਮਾਣੂੰਕੇ ਪਹੁੰਚੇਗੀ, ਫਿਰ ਡੱਲਾ, ਕਾਉਂਕੇ ਤੇ ਨਾਨਕਸਰ ਹੁੰਦੀ ਹੋਈ ਜਗਰਾਉਂਾ ਪਹੁੰਚੇਗੀ | ਪੰਜਾਬ ਬਚਾਓ ਯਾਤਰਾ ਸਬੰਧੀ ਸ਼ਹਿਰ ਹੀ ਨਹੀਂ, ਪਿੰਡਾਂ ਦੇ ਲੋਕਾਂ ‘ਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਅਤੇ ਸੂਬੇ ਭਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ | ਉਨ੍ਹਾਂ ਕਿਹਾ ਕਿ ਯਾਤਰਾ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਜਗਰਾਉਂ ਪਹੁੰਚਣ ‘ਤੇ ਇਸ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਆਖਿਆ ਕਿ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ, ਹਰ ਪਾਸੇ ਨਸ਼ੇ ਦਾ ਬੋਲਬਾਲਾ, ਗੈਂਗਵਾਰ ਅਤੇ ਭਿ੍ਸ਼ਟਾਚਾਰ ਨੇ ਸਾਰੀਆਂ ਹੱਦਾਂ ਹੀ ਪਾਰ ਕਰ ਦਿੱਤੀਆਂ ਹਨ ਤੇ ਝੂਠੇ ਵਾਅਦਿਆਂ ਨੂੰ ਪੰਜਾਬ ਵਾਸੀ ਭਲੀਭਾਂਤ ਸਮਝ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਦਾ ਇਸ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਬੀਤੇ ਸਮੇਂ ਦੌਰਾਨ ਅਕਾਲੀ ਦਲ ਸਰਕਾਰ ਦੇ ਕਾਰਜਕਾਲ ਦੇ ਸਮੇਂ ਪੰਜਾਬ ਦੇ ਵਿਕਾਸ ਅਤੇ ਬਾਕੀ ਕੰਮਾਂ ਨੂੰ ਯਾਦ ਕਰਦੇ ਹੋਏ ਮੁੜ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਪੱਬਾਂ ਭਾਰ ਹਨ | ਇਸ ਮੌਕੇ ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਦਵਿੰਦਰਜੀਤ ਸਿੰਘ ਸਿੱਧੂ, ਪ੍ਰੀਤਮ ਸਿੰਘ ਚਾਵਲਾ, ਗਗਨਦੀਪ ਸਿੰਘ ਵਾਹੀਆ, ਗੁਰਮੀਤ ਸਿੰਘ ਸਰਨਾ, ਮੰਨੂ ਤਨੇਜਾ, ਰਿੰਕੂ ਮੱਕੜ ਤੋਂ ਇਲਾਵਾ ਵੱਡੀ ਗਿਣਤੀ ‘ਚ ਦੁਕਾਨਦਾਰ ਹਾਜ਼ਰ ਸਨ |