ਚੰਡੀਗੜ੍ਹ, 6 ਅਪ੍ਰੈਲ ( ਰਾਜੇਸ਼ ਜੈਨ, ਭਗਵਾਨ ਭੰਗੂ ) – ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕਰਕੇ ਜੇਲ ਵਿੱਚ ਨਜਰਬੰਦ ਕੀਤਾ ਗਿਆ ਸੀ । ਹਾਲੇ ਉਹ ਨਿਆਇਕ ਹਿਰਾਸਤ ਵਿੱਚ ਹਨ। ਇਸੇ ਦੌਰਾਨ ਗੋਆ ਅਦਾਲਤ ਵਲੋਂ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦੇ ਹੋਏ ਐਫਆਈਆਰ ਰੱਦ ਕਰ ਦਿਤੀ।
ਜਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੋਆ ਕੋਰਟ ਤੋਂ 2017 ਦੀਆਂ ਗੋਆ ਚੋਣਾਂ ‘ਚ ਕੇਜਰੀਵਾਲ ਵਲੋਂ ਦਿਤੇ ਬਿਆਨ ਕਿ ”ਪੈਸੇ ਸਭ ਤੋਂ ਲੈ ਲਓ ਪਰ ਵੋਟ ਝਾੜੂ ਨੂੰ ਦਿਓ”। ਇਸ ਬਿਆਨ ਨੂੰ ਲੈ ਕੇ ਅਰਵਿੰਦ ਕੇਜਰੀਵਾਲ ‘ਤੇ ਕੇਸ ਦਰਜ ਹੋ ਗਿਆ ਸੀ। ਇਸ ਕੇਸ ਨੂੰ ਅਰਵਿੰਦ ਕੇਜਰੀਵਾਲ ਨੇ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਹੁਣ ਗੋਆ ਦੀ ਅਦਾਲਤ ਨੇ ਇਸ ਮਾਮਲੇ ‘ਚ ਕੇਜਰੀਵਾਲ ਖਿਲਾਫ ਦਰਜ ਐੱਫ.ਆਈ.ਆਰ ਰੱਦ ਕਰ ਦਿੱਤੀ ਹੈ। ਇਹ ਮਾਮਲਾ ਗੋਆ ਵਿਧਾਨ ਸਭਾ ਚੋਣਾਂ 2017 ਨਾਲ ਸਬੰਧਤ ਹੈ। ਗੌਰਤਲਬ ਹੈ ਕਿ ਕੇਜਰੀਵਾਲ ਦੇ ਇਸ ਬਿਆਨ ਦੀ ਉਸ ਸਮੇਂ ਕਾਫੀ ਆਲੋਚਨਾ ਹੋਈ ਸੀ। ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ‘ਤੇ ਕੇਜਰੀਵਾਲ ਅਤੇ ‘ਆਪ’ ਨੂੰ ਘੇਰਿਆ ਸੀ। ਇਸ ਭਾਸ਼ਣ ਨੂੰ ਲੈ ਕੇ ਗੋਆ ਪੁਲਿਸ ਸਟੇਸ਼ਨ ‘ਚ ਕੇਜਰੀਵਾਲ ਦੇ ਖਿਲਾਫ ਐੱਫ.ਆਈ.ਆਰ ਵੀ ਦਰਜ ਕੀਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਕਰੀਬ 7 ਸਾਲਾਂ ਤੋਂ ਚੱਲ ਰਹੀ ਸੀ। ਆਖਰਕਾਰ ਸ਼ਨੀਵਾਰ (6 ਅਪ੍ਰੈਲ 2024) ਨੂੰ ਅਦਾਲਤ ਨੇ ਇਸ FIR ਨੂੰ ਰੱਦ ਕਰ ਦਿੱਤਾ।