ਚੰਡੀਗੜ੍ਹ (ਅਸਵਨੀ) ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ’ਚ ਫਸੇ ਅਰਵਿੰਦ ਕੇਜਰੀਵਾਲ ਦੇ ਪੱਖ ਵਿਚ ਖਟਕੜ ਕਲਾਂ ਵਿਖੇ ਭੁੱਖ ਹੜਤਾਲ ਕਰਨ ਗੈਰ ਵਾਜਿਬ ਹੈ। ਅਜਿਹਾ ਕਰਨਾ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਅਪਮਾਨ ਹੈ। ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੰਤਰ-ਮੰਤਰ ਦੀ ਪੈਦਾਇਸ਼ ਹੈ ਅਤੇ ਇਸ ਨੂੰ ਆਪਣੇ ਆਕਾ ਦੇ ਪੱਖ ਵਿਚ ਧਰਨਾ ਵੀ ਜੰਤਰ ਮੰਤਰ ਤੇ ਲਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਦੇ ਪੇ੍ਰਰਨਾ ਸਰੋਤ ਹਨ ਜਦਕਿ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਮਾਫੀਆ ਦੇ ਹੱਕ ਵਿਚ ਰੋਸ ਮੁਜ਼ਾਹਰਾ ਕਰਕੇ ਖਟਕੜ ਕਲਾਂ ਦੀ ਪਵਿੱਤਰ ਧਰਤੀ ਨੂੰ ਅਪਵਿੱਤਰ ਨਹੀਂ ਕਰਨਾ ਚਾਹੀਦਾ।