ਫਿਰੋਜ਼ਪੁਰ (ਸੁਨੀਲ ਸੇਠੀ) ਕਾਰਜ਼ਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਕੂਲ ਆਫ ਐਮੀਨੈਂਸ, ਫਿਰੋਜ਼ਪੁਰ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਇਸ ਸਾਲ ‘ਮੇਰੀ ਸਿਹਤ ਮੇਰਾ ਅਧਿਕਾਰ’ ਥੀਮ ਤਹਿਤ ਵਿਸ਼ਵ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ। ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ ਰੱਖਣਾ ਚਾਹੀਦਾ ਹੈ, ਪੋਲੀਥੀਨ ਦੀਆਂ ਥੈਲੀਆਂ ਦੀ ਵਰਤੋਂ ਕਰਨ ਉਪਰੰਤ ਪਲਾਸਟਿਕ ਦੇ ਸਹੀ ਨਿਪਟਾਰੇ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਮੌਸਮੀ ਫਲ ਅਤੇ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਨਰੋਈ ਸਿਹਤ ਲਈ ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਚੰਗੀ ਸਿਹਤ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ ਅਤੇ ਸਮੇਂ ਸਮੇਂ ਤੇ ਆਪਣਾ ਬਲੱਡ ਪ੍ਰਰੈਸ਼ਰ ਦਾ ਲੇਵਲ ਅਤੇ ਸ਼ੂਗਰ ਲੈਵਲ ਚੈੱਕ ਕਰਵਾਉਣਾ ਚਾਹੀਦਾ ਹੈ। ਚੰਗੀ ਸਿਹਤ ਦੀ ਪਰਿਭਾਸ਼ਾ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ਤੇ ਤੰਦਰੁਸਤੀ ਨੂੰ ਕਿਹਾ ਜਾਂਦਾ ਹੈ, ਇਕ ਸਵਸਥ ਵਿਅਕਤੀ ਵਿਚ ਇਹ ਤਿੰਨੇ ਜ਼ਰੂਰੀ ਹਨ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਮੱਛਰਾਂ ਦੀ ਰੋਕਥਾਮ ਕਰਨ ਦੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨਾਂ੍ਹ ਨੇ ਕਿਹਾ ਕਿ ਹਫ਼ਤੇ ਵਿੱਚ ਇੱਕ ਵਾਰ ਪਾਣੀ ਦੀ ਟੈਂਕੀਆਂ ਦੇ ਪਾਣੀ ਨੂੰ ਬਦਲਿਆ ਜਾਣਾ ਚਾਹੀਦਾ ਹੈ ਟੈਂਕੀਆਂ ਦੇ ਢੱਕਣ ਲੱਗੇ ਹੋਣੇ ਚਾਹੀਦੇ ਹਨ। ਫਰਿੱਜਾਂ ਦੀਆਂ ਟੇ੍ਆਂ ਸਾਫ ਕਰਨੀਆਂ ਚਾਹੀਦੀਆਂ ਹਨ ਅਤੇ ਛੱਤ ਤੇ ਪਏ ਟੁੱਟੇ ਫੁੱਟੇ ਬਰਤਨਾਂ ਅਤੇ ਟਾਇਰਾਂ ਵਿੱਚੋਂ ਪਾਣੀ ਖਾਲੀ ਕਰ ਕੇ ਮੂਧੇ ਮਾਰਨਾ ਚਾਹੀਦਾ ਹੈ।ਜਾਗਰੂਕਤਾ ਸੈਮੀਨਾਰ ਨੂੰ ਸਫ਼ਲ ਬਣਾਉਣ ਲਈ ਸਕੂਲ ਪਿੰ੍ਸੀਪਲ ਰਾਜੇਸ਼ ਮਹਿਤਾ, ਸਕੂਲ ਅਧਿਆਪਿਕਾ ਮਧੂ ਨੰਦਾ ਅਤੇ ਸੀਮਾ ਗਰਗ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਅਸ਼ੀਸ਼ ਭੰਡਾਰੀ ਵੀ ਹਾਜ਼ਰ ਸਨ।