Home Chandigrah ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਪੁੱਜਾ ਹਾਈ ਕੋਰਟ, ਮਿਲਾਵਟਖੋਰਾਂ...

ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਪੁੱਜਾ ਹਾਈ ਕੋਰਟ, ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਦੀ ਮੰਗ

44
0


ਚੰਡੀਗੜ੍ਹ (ਭਗਵਾਨ ਭੰਗੂ) ਕੇਕ ਖਾਣ ਤੋਂ ਬਾਅਦ ਸ਼ੱਕੀ ਹਾਲਾਤ ‘ਚ ਲੜਕੀ ਦੀ ਮੌਤ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ‘ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ‘ਚ ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਕਰਨ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਸਹੀ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। ਹਾਈਕੋਰਟ ਦੀ ਰਜਿਸਟਰੀ ‘ਚ ਦਾਇਰ ਇਸ ਪਟੀਸ਼ਨ ‘ਤੇ ਜਲਦ ਹੀ ਸੁਣਵਾਈ ਹੋਵੇਗੀ।ਪਟੀਸ਼ਨ ਦਾਇਰ ਕਰਦੇ ਹੋਏ ਮੋਹਾਲੀ ਨਿਵਾਸੀ ਐਡਵੋਕੇਟ ਕੁੰਵਰ ਪਾਹੁਲ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ 10 ਸਾਲ ਦੀ ਬੱਚੀ ਮਾਨਵੀ ਦੀ 24 ਮਾਰਚ 2024 ਨੂੰ ਜਨਮਦਿਨ ‘ਤੇ ਕੇਕ ਖਾਣ ਨਾਲ ਮੌਤ ਹੋ ਗਈ ਸੀ। ਪਟੀਸ਼ਨਰ ਨੇ ਕਿਹਾ ਕਿ ਅਜੋਕੇ ਸਮੇਂ ਮਿਲਾਵਟਖੋਰੀ ਦੀ ਖੇਡ ਕਾਫੀ ਵਧ ਗਈ ਹੈ ਪਰ ਇਸ ਨੂੰ ਰੋਕਣ ਲਈ ਸਮਰੱਥ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।ਸਾਲ 2013 ‘ਚ ਸੁਪਰੀਮ ਕੋਰਟ ਨੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਨੂੰ ਹੁਕਮ ਦਿੱਤਾ ਸੀ ਕਿ ਉਹ ਮਿਲਾਵਟਖੋਰੀ ਨੂੰ ਰੋਕਣ ਤੇ ਮਿਲਾਵਟਖੋਰੀ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਬਾਜ਼ਾਰਾਂ ਦੀ ਲਗਾਤਾਰ ਜਾਂਚ ਕਰੇ। 2016 ‘ਚ ਇਕ ਹੋਰ ਮਾਮਲੇ ‘ਚ ਸੁਪਰੀਮ ਕੋਰਟ ਨੇ ਸਾਰੇ ਰਾਜਾਂ ਨੂੰ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਦੀ ਪਾਲਣਾ ਯਕੀਨੀ ਬਣਾਉਣ ਦਾ ਆਦੇਸ਼ ਦਿੱਤਾ ਸੀ।24 ਮਾਰਚ ਨੂੰ ਕੇਕ ਖਾਣ ਨਾਲ ਹੋਈ ਸੀ ਮਾਨਵੀ ਦੀ ਮੌਤ
ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬੇ ਨੂੰ ਹੁਕਮ ਦਿੱਤਾ ਸੀ ਕਿ ਉਹ ਡੇਅਰੀ ਤੇ ਹੋਰ ਕਿਸਮ ਦਾ ਕੰਮ ਕਰਨ ਵਾਲਿਆਂ ਨੂੰ ਚਿਤਾਵਨੀ ਦੇਣ ਅਤੇ ਦੱਸਣ ਕਿ ਜੇਕਰ ਅਜਿਹਾ ਸਾਬਤ ਹੁੰਦਾ ਹੈ ਤਾਂ ਉਨ੍ਹਾਂ ਵਿਰੁੱਧ ਠੋਸ ਕਾਰਵਾਈ ਕੀਤੀ ਜਾਵੇਗੀ। ਇਸ ਦੇ ਬਾਵਜੂਦ ਮਿਲਾਵਟਖੋਰੀ ਦਾ ਧੰਦਾ ਬੰਦ ਨਹੀਂ ਹੋ ਰਿਹਾ। 24 ਮਾਰਚ ਨੂੰ ਮੋਹਾਲੀ ਨਿਵਾਸੀ ਮਾਨਵੀ ਵੀ ਅਜਿਹੀ ਹੀ ਇਕ ਮਿਲਾਵਟ ਦਾ ਸ਼ਿਕਾਰ ਹੋਈ। ਇਸ ਮਾਮਲੇ ਵਿੱਚ ਸਿਵਲ ਸਰਜਨ ਨੇ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਹਾਲ ਹੀ ਵਿੱਚ ਸਿਹਤ ਮੰਤਰੀ ਨੇ ਲੜਕੀ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਕੇ ਜਾਂਚ ਦੇ ਹੁਕਮ ਦਿੱਤੇ ਸਨ।

LEAVE A REPLY

Please enter your comment!
Please enter your name here