ਫਰੀਦਕੋਟ (ਭੰਗੂ-ਲਿਕੇਸ) ਫਰੀਦਕੋਟ ਪੁਲਿਸ ਤੇ ਦੋ ਗੈਂਗਸਟਰਾਂ ਵਿਚਾਲੇ ਮੁਕਾਬਲੇ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਤਿੰਨ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ।ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ ‘ਚ ਗੋਲ਼ੀਆਂ ਲੱਗੀਆਂ ਹਨ। ਇਹ ਦੋਵੇਂ ਗੈਂਗਸਟਰ ਅਰਸ਼ ਡੱਲਾ ਦੇ ਸਾਥੀ ਦੱਸੇ ਜਾਂਦੇ ਹਨ। ਪੁਲਿਸ ਨੇ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਸਾਹਮਣਿਓਂ ਗੋਲ਼ੀਬਾਰੀ ਹੋਈ ਤਾਂ ਪੁਲਿਸ ਨੇ ਵੀ ਗੋਲ਼ੀ ਚਲਾ ਦਿੱਤੀ, ਜਿਸ ਕਾਰਨ ਦੋਵਾਂ ਦੀਆਂ ਲੱਤਾਂ ‘ਚ ਗੋਲ਼ੀ ਲੱਗੀ ਹੈ। ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇੱਕ ਦਾ ਨਾਮ ਵਿਪਲ ਪ੍ਰੀਤ ਅਤੇ ਦੂਜੇ ਦਾ ਨਾਮ ਕਰਨ ਉਰਫ਼ ਆਸ਼ੂ ਹੈ।
ਡੀਐਸਪੀ ਸ਼ਮਸ਼ੇਰ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਨੇ ਕਿਸੇ ਬਿਜਲੀ ਬੋਰਡ ਦੇ ਅਧਿਕਾਰੀ ਤੋਂ ਫਿਰੌਤੀ ਮੰਗੀ ਗਈ ਸੀ। ਅੱਜ ਉਸ ‘ਤੇ ਫਾਇਰਿੰਗ ਕਰਨੀ ਸੀ। ਉਨ੍ਹਾਂ ਦੱਸਿਆ ਕਿ ਫਿਰੌਤੀ ਮੰਗਣ ਦਾ ਮਾਮਲਾ ਪਹਿਲਾਂ ਹੀ ਦਰਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਾਕੀ ਅਜੇ ਜਾਂਚ ਚੱਲ ਰਹੀ ਹੈ।