ਲੁਧਿਆਣਾ (ਰਾਜੇਸ ਜੈਨ) ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਪੰਜਾਬੀ ਬਾਗ ਕਾਲੋਨੀ ਇਲਾਕੇ ‘ਚ ਔਰਤ ਦੀ ਸ਼ੱਕੀ ਹਾਲਾਤ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਿਕ ਇਲਾਕੇ ‘ਚ ਰਹਿਣ ਵਾਲੀ ਔਰਤ ਦੀ ਉਸ ਦੇ ਸਹੁਰੇ ਪਰਿਵਾਰ ਵੱਲੋਂ ਕੁੱਟਮਾਰ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰਨ ਦੇ ਦੋਸ਼ ਲਗਾਏ ਹਨ ਜਿਸ ਤੋਂ ਬਾਅਦ ਇਲਾਕੇ ‘ਚ ਰਹਿਣ ਵਾਲੇ ਕਿਸੇ ਵਿਅਕਤੀ ਨੇ ਇਸ ਦੀ ਸ਼ਿਕਾਇਤ ਪੁਲਿਸ ਕੰਟਰੋਲ ‘ਤੇ ਵੀ ਦਿੱਤੀ। ਥਾਣਾ ਮੁਖੀ ਜੈਦੀਪ ਜਾਖੜ ਤੇ ਉਨ੍ਹਾਂ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ। ਉੱਥੇ ਹੀ ਤਫਤੀਸ਼ੀ ਅਫਸਰ ਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਪਰ ਇਸ ਤਰ੍ਹਾਂ ਦੀ ਕੋਈ ਵੀ ਗੱਲ ਸਾਹਮਣੇ ਨਹੀਂ ਆਈ ਹੈ।ਮ੍ਰਿਤਕ ਪੂਜਾ ਦੇ ਸਹੁਰੇ ਪਰਿਵਾਰ ਤੇ ਪੇਕੇ ਪਰਿਵਾਰ ਨਾਲ ਉਨ੍ਹਾਂ ਦੀ ਗੱਲਬਾਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸੇ ਬਿਮਾਰੀ ਨਾਲ ਪਿਛਲੇ ਲੰਬੇ ਸਮੇਂ ਤੋਂ ਪੀੜਤ ਸੀ ਜਿਸਦਾ ਪਿਛਲੇ ਲੰਬੇ ਸਮੇਂ ਤੋਂ ਇਲਾਜ ਚੱਲ ਰਿਹਾ ਸੀ ਜਿਸ ਦੀ ਅੱਜ ਬਿਮਾਰੀ ਦੌਰਾਨ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਮੋਰਚਰੀ ‘ਚ ਰਖਵਾ ਦਿੱਤਾ ਗਿਆ ਹੈ। ਅਫਸਰਾਂ ਦੇ ਹੁਕਮ ਮੁਤਾਬਿਕ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉੱਥੇ ਹੀ ਥਾਣਾ ਮੁਖੀ ਜੈਦੀਪ ਜਾਖੜ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਚੱਲ ਰਹੀ ਹੈ। ਜਲਦ ਹੀ ਅਗਲੇਰੀ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ