ਡੇਰਾ ਬਾਬਾ ਨਾਨਕ(ਵਿਕਾਸ ਮਠਾੜੂ)ਉਦੇਵੀਰ ਸਿੰਘ ਰੰਧਾਵਾ ਨੇ ਪਿੰਡ ਧਰਮਕੋਟ ਪੱਤਨ ਵਿਖੇ ਸਰਪੰਚ ਇੰਦਰਜੀਤ ਸਿੰਘ ਦੇ ਨਿਵਾਸ ਸਥਾਨ ‘ਤੇ ਲੋਕ ਸਭਾ ਚੋਣਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਉਦੇਵੀਰ ਸਿੰਘ ਰੰਧਾਵਾ ਨੇ ਪਿੰਡ ਧਰਮਕੋਟ ਪੱਤਨ ਵਿਖੇ ਕਾਂਗਰਸੀ ਵਰਕਰਾਂ ਨੂੰ ਲੋਕ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣਨ ਨਾਲ ਦੇਸ਼ ‘ਚੋਂ ਬੇਰੁਜ਼ਗਾਰੀ, ਗਰੀਬੀ ਅਤੇ ਕਿਸਾਨਾਂ ਨੂੰ ਉਹਨਾਂ ਦੀਆਂ ਫ਼ਸਲਾਂ ‘ਤੇ ਐੱਮਐੱਸਪੀ ਮਿਲੇਗੀ। ਇਸ ਮੌਕੇ ਇਕੱਤਰ ਹੋਏ ਮੋਹਤਬਰ ਵਿਅਕਤੀਆਂ ਨੇ ਉਦੇਵੀਰ ਸਿੰਘ ਰੰਧਾਵਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਦੁੱਖ ਸੁੱਖ ਦੀ ਹਰ ਘੜੀ ‘ਚ ਸਾਡਾ ਸਾਥ ਦੇਣ ਵਾਲੇ ਸਾਡੇ ਸਤਿਕਾਰਯੋਗ ਲੀਡਰ ਸੁਖਜਿੰਦਰ ਸਿੰਘ ਰੰਧਾਵਾ ਦਾ ਪੂਰਾ ਸਾਥ ਦੇਣਗੇ। ਇਸ ਮੌਕੇ ਕਿਸ਼ਨ ਚੰਦਰ ਮਹਾਜਨ ਵੀ ਹਾਜ਼ਰ ਸਨ। ਇਸ ਮੌਕੇ ਸਵਿੰਦਰ ਸਿੰਘ ਭੰਮਰਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ, ਹਲਕਾ ਡੇਰਾ ਬਾਬਾ ਨਾਨਕ ਦੇ ਸਿਰਕੱਢ ਆਗੂ ਹਾਜ਼ਰ ਸਨ।