ਕਲਾਨੌਰ(ਮੁਕੇਸ ਕੁਮਾਰ)ਆਮ ਆਦਮੀ ਪਾਰਟੀ ਦੇ ਆਗੂ ਗੁਰਦੀਪ ਸਿੰਘ ਬੋਹੜ ਵਡਾਲਾ, ਰਵੇਲ ਸਿੰਘ, ਨਵਜੋਤ ਸਿੰਘ ਰੁਡਿਆਣਾ ਅਤੇ ਸੁਬੇਗ ਸਿੰਘ ਜੀਓ ਜਲਾਈ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸੱਚਾਈ ਦੇ ਰਸਤੇ ਚੱਲਣ ਵਾਲਿਆਂ ਨੂੰ ਹਮੇਸ਼ਾ ਮੁਸੀਬਤਾਂ ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਹਨਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਆਪਣੇ ਦਿਨੋਂ-ਦਿਨ ਡਿੱਗ ਰਹੇ ਗ੍ਰਾਫ ਨੂੰ ਉੱਪਰ ਚੁੱਕਣ ਲਈ ਇਨਕਲਾਬੀ ਪਾਰਟੀ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਨੂੰ ਗਿ੍ਫਤਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਲੋਕ ਅਰਵਿੰਦ ਕੇਜਰੀਵਾਲ ਤੇ ਨਾਲ ਚੱਟਾਨ ਵਾਂਗ ਖੜੇ ਹਨ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਜ਼ਾਹਰ ਕਰਨ ਲਈ ਭੁੱਖ ਹੜਤਾਲ ਕਰ ਰਹੇ ਹਨ। ਉਹਨਾਂ ਮੰਗ ਕੀਤੀ ਕਿ ਦੇਸ਼ ਦੀ ਅਮਨ ਸ਼ਾਂਤੀ ਨੂੰ ਬਾਹਲ ਰੱਖਣ ਅਤੇ ਦੇਸ਼ ਦੇ ਹਿੱਤਾਂ ਲਈ ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਿਹਾ ਕੀਤਾ ਜਾਵੇ।